2ਤੁਹਾਡੇ ਬਜ਼ੁਰਗਾਂ ਅਤੇ ਨਿਆਂਈਆਂ ਨੂੰ ਬਾਹਰ ਜਾਣਾ ਚਾਹੀਦਾ ਹੈ ਅਤੇ ਉਸ ਲਾਸ਼ ਦੇ ਆਲੇ-ਦੁਆਲੇ ਸ਼ਹਿਰਾਂ ਦੀ ਦੂਰੀ ਨੂੰ ਮਾਪਣ।
3ਤਦ ਜਿਹੜਾ ਸ਼ਹਿਰ ਲਾਸ਼ ਦੇ ਸਭ ਤੋਂ ਨੇੜੇ ਹੋਵੇ, ਉਸ ਸ਼ਹਿਰ ਦੇ ਬਜ਼ੁਰਗ ਚੌਣੇ ਤੋਂ ਇੱਕ ਵੱਛੀ ਲੈਣ ਜਿਹੜੀ ਕੰਮ ਵਿੱਚ ਨਾ ਲਿਆਂਦੀ ਗਈ ਹੋਵੇ ਅਤੇ ਜਿਸ ਨੇ ਜੂਲੇ ਹੇਠ ਕੁਝ ਨਾ ਖਿੱਚਿਆ ਹੋਵੇ।
4ਅਤੇ ਉਸ ਨੂੰ ਵਗਦੇ ਪਾਣੀ ਦੀ ਵਾਦੀ ਵਿੱਚ ਲੈ ਜਾਣ ਜੋ ਨਾ ਵਾਹੀ ਗਈ ਨਾ ਬੀਜੀ ਗਈ ਹੋਵੇ ਅਤੇ ਉਸ ਵਾਦੀ ਵਿੱਚ ਉਹ ਵੱਛੀ ਦੀ ਧੌਣ ਤੋੜ ਦੇਣ।
5ਫਿਰ ਲੇਵੀ ਜਾਜਕ ਅੱਗੇ ਵਧਣ ਕਿਉਂਕਿ ਯਾਹਵੇਹ ਤੁਹਾਡੇ ਪਰਮੇਸ਼ਵਰ ਨੇ ਉਹਨਾਂ ਨੂੰ ਸੇਵਾ ਕਰਨ ਅਤੇ ਯਾਹਵੇਹ ਦੇ ਨਾਮ ਉੱਤੇ ਅਸੀਸ ਦੇਣ ਲਈ ਅਤੇ ਝਗੜੇ ਅਤੇ ਹਮਲੇ ਦੇ ਸਾਰੇ ਮਾਮਲਿਆਂ ਦਾ ਫੈਸਲਾ ਕਰਨ ਲਈ ਚੁਣਿਆ ਹੈ।
6ਤਦ ਲਾਸ਼ ਦੇ ਨੇੜੇ ਦੇ ਸ਼ਹਿਰ ਦੇ ਸਾਰੇ ਬਜ਼ੁਰਗ ਆਪਣੇ ਹੱਥ ਉਸ ਵੱਛੀ ਉੱਤੇ ਧੋ ਲੈਣ ਜਿਹ ਦੀ ਧੌਣ ਵਾਦੀ ਵਿੱਚ ਤੋੜੀ ਗਈ ਹੈ।