12ਜਿਸ ਕੱਪੜੇ ਨੂੰ ਤੁਸੀਂ ਪਹਿਨਦੇ ਹੋ ਉਸ ਦੇ ਚਾਰੇ ਕੋਨਿਆਂ ਉੱਤੇ ਝਾਲਰ ਲਗਾਉਣਾ।
13ਜੇ ਕੋਈ ਆਦਮੀ ਕਿਸੇ ਔਰਤ ਨਾਲ ਵਿਆਹ ਕਰੇ ਅਤੇ ਉਸ ਦੇ ਨਾਲ ਸੰਗ ਕਰਨ ਤੋਂ ਬਾਅਦ, ਉਸ ਨਾਲ ਨਫ਼ਰਤ ਕਰਨੀ ਸ਼ੁਰੂ ਕਰ ਦੇਵੇ।
14ਅਤੇ ਉਸ ਨੂੰ ਬਦਨਾਮ ਕਰਦਾ ਹੈ ਅਤੇ ਉਸ ਨੂੰ ਬੁਰਾ-ਭਲਾ ਕਹਿੰਦਾ ਹੈ, “ਮੈਂ ਇਸ ਔਰਤ ਨਾਲ ਵਿਆਹ ਕੀਤਾ, ਪਰ ਜਦੋਂ ਮੈਂ ਇਸ ਦੇ ਕੋਲ ਆਇਆ, ਤਾਂ ਮੈਨੂੰ ਉਸਦੇ ਕੁਆਰੀ ਹੋਣ ਦਾ ਸਬੂਤ ਨਹੀਂ ਮਿਲਿਆ,”
15ਤਦ ਉਸ ਮੁਟਿਆਰ ਦੇ ਪਿਤਾ ਅਤੇ ਮਾਤਾ ਉਸਦੇ ਕੁਆਰੇਪਣ ਦੇ ਨਿਸ਼ਾਨ ਲੈ ਕੇ, ਉਸ ਸ਼ਹਿਰ ਦੇ ਬਜ਼ੁਰਗਾਂ ਕੋਲ ਫਾਟਕ ਉੱਤੇ ਜਾਣ।
16ਅਤੇ ਉਸ ਕੁੜੀ ਦਾ ਪਿਤਾ ਬਜ਼ੁਰਗਾਂ ਨੂੰ ਆਖੇ, “ਮੈਂ ਆਪਣੀ ਧੀ ਦਾ ਵਿਆਹ ਇਸ ਆਦਮੀ ਨਾਲ ਕੀਤਾ ਸੀ, ਪਰ ਉਹ ਉਸਨੂੰ ਪਸੰਦ ਨਹੀਂ ਕਰਦਾ।