ਬਿਵਸਥਾ 22

ਤੁਸੀਂ ਉਹਨਾਂ ਦੋਹਾਂ ਨੂੰ ਉਸ ਨਗਰ ਦੇ ਫਾਟਕ ਉੱਤੇ ਲੈ ਜਾਓ ਅਤੇ ਉਹਨਾਂ ਨੂੰ ਪੱਥਰਾਂ ਨਾਲ ਮਾਰ ਦਿਓ, ਔਰਤ ਦੋਸ਼ੀ ਹੈ ਕਿਉਂਕਿ ਉਸਨੇ ਸ਼ਹਿਰ ਵਿੱਚ ਹੁੰਦੇ ਹੋਏ ਵੀ ਮਦਦ ਲਈ ਚੀਕਾਂ ਨਹੀਂ ਮਾਰੀਆਂ ਅਤੇ ਉਸ ਆਦਮੀ ਨੂੰ ਇਸ ਕਾਰਨ ਮਾਰ ਦੇਣਾ ਚਾਹੀਦਾ ਹੈ ਕਿ ਉਸ ਨੇ ਆਪਣੇ ਗੁਆਂਢੀ ਦੀ ਪਤਨੀ ਨਾਲ ਛੇੜਛਾੜ ਕੀਤੀ ਹੈ। ਇਸ ਤਰ੍ਹਾਂ ਅਜਿਹੀ ਬੁਰਿਆਈ ਨੂੰ ਆਪਣੇ ਵਿੱਚੋਂ ਕੱਢ ਸੁੱਟੋ।

Deuteronomy 22:24 (UKJV) Then all of you shall bring them both out unto the gate of that city, and all of you shall stone them with stones that they die; the damsel, because she cried not, being in the city; and the man, because he has humbled his neighbour's wife: so you shall put away evil from among you.

22ਜੇਕਰ ਕੋਈ ਆਦਮੀ ਕਿਸੇ ਦੂਜੇ ਆਦਮੀ ਦੀ ਪਤਨੀ ਨਾਲ ਸੁੱਤਾ ਹੋਇਆ ਪਾਇਆ ਜਾਵੇ, ਤਾਂ ਉਸ ਆਦਮੀ ਅਤੇ ਔਰਤ ਦੋਵਾਂ ਨੂੰ ਮਾਰ ਦਿੱਤਾ ਜਾਵੇ। ਇਸ ਤਰ੍ਹਾਂ ਤੁਸੀਂ ਇਸਰਾਏਲ ਵਿੱਚੋਂ ਬੁਰਾਈ ਨੂੰ ਸਾਫ਼ ਕਰ ਦੇਣਾ।

23ਜੇਕਰ ਕਿਸੇ ਕੁਆਰੀ ਕੁੜੀ ਦੀ ਕਿਸੇ ਪੁਰਖ ਨਾਲ ਮੰਗਣੀ ਹੋਈ ਹੋਵੇ ਅਤੇ ਕੋਈ ਹੋਰ ਪੁਰਖ ਉਸ ਨੂੰ ਸ਼ਹਿਰ ਵਿੱਚ ਪਾ ਕੇ ਉਸ ਨਾਲ ਸੰਗ ਕਰੇ।

24ਤੁਸੀਂ ਉਹਨਾਂ ਦੋਹਾਂ ਨੂੰ ਉਸ ਨਗਰ ਦੇ ਫਾਟਕ ਉੱਤੇ ਲੈ ਜਾਓ ਅਤੇ ਉਹਨਾਂ ਨੂੰ ਪੱਥਰਾਂ ਨਾਲ ਮਾਰ ਦਿਓ, ਔਰਤ ਦੋਸ਼ੀ ਹੈ ਕਿਉਂਕਿ ਉਸਨੇ ਸ਼ਹਿਰ ਵਿੱਚ ਹੁੰਦੇ ਹੋਏ ਵੀ ਮਦਦ ਲਈ ਚੀਕਾਂ ਨਹੀਂ ਮਾਰੀਆਂ ਅਤੇ ਉਸ ਆਦਮੀ ਨੂੰ ਇਸ ਕਾਰਨ ਮਾਰ ਦੇਣਾ ਚਾਹੀਦਾ ਹੈ ਕਿ ਉਸ ਨੇ ਆਪਣੇ ਗੁਆਂਢੀ ਦੀ ਪਤਨੀ ਨਾਲ ਛੇੜਛਾੜ ਕੀਤੀ ਹੈ। ਇਸ ਤਰ੍ਹਾਂ ਅਜਿਹੀ ਬੁਰਿਆਈ ਨੂੰ ਆਪਣੇ ਵਿੱਚੋਂ ਕੱਢ ਸੁੱਟੋ।

25ਪਰ ਜੇਕਰ ਕੋਈ ਪੁਰਖ ਕਿਸੇ ਕੁੜੀ ਨੂੰ ਜਿਸ ਦੀ ਮੰਗਣੀ ਹੋ ਚੁੱਕੀ ਹੈ, ਖੇਤ ਵਿੱਚ ਪਾਵੇ ਅਤੇ ਜ਼ਬਰਦਸਤੀ ਉਸ ਨਾਲ ਸੰਗ ਕਰੇ, ਤਾਂ ਸਿਰਫ ਉਹ ਮਨੁੱਖ ਹੀ ਮਾਰਿਆ ਜਾਵੇ ਜਿਸ ਨੇ ਉਸ ਨਾਲ ਜ਼ਬਰਦਸਤੀ ਕੀਤੀ ਹੈ।

26ਉਸ ਕੁੜੀ ਨਾਲ ਕੁਝ ਨਾ ਕਰੋ; ਉਸਨੇ ਮੌਤ ਦੇ ਲਾਇਕ ਕੋਈ ਪਾਪ ਨਹੀਂ ਕੀਤਾ ਹੈ। ਇਹ ਮਾਮਲਾ ਉਸ ਵਿਅਕਤੀ ਵਰਗਾ ਹੈ ਜੋ ਕਿਸੇ ਗੁਆਂਢੀ ਉੱਤੇ ਹਮਲਾ ਕਰਕੇ ਉਸ ਦਾ ਕਤਲ ਕਰ ਦਿੰਦਾ ਹੈ,

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.