24ਤੁਸੀਂ ਉਹਨਾਂ ਦੋਹਾਂ ਨੂੰ ਉਸ ਨਗਰ ਦੇ ਫਾਟਕ ਉੱਤੇ ਲੈ ਜਾਓ ਅਤੇ ਉਹਨਾਂ ਨੂੰ ਪੱਥਰਾਂ ਨਾਲ ਮਾਰ ਦਿਓ, ਔਰਤ ਦੋਸ਼ੀ ਹੈ ਕਿਉਂਕਿ ਉਸਨੇ ਸ਼ਹਿਰ ਵਿੱਚ ਹੁੰਦੇ ਹੋਏ ਵੀ ਮਦਦ ਲਈ ਚੀਕਾਂ ਨਹੀਂ ਮਾਰੀਆਂ ਅਤੇ ਉਸ ਆਦਮੀ ਨੂੰ ਇਸ ਕਾਰਨ ਮਾਰ ਦੇਣਾ ਚਾਹੀਦਾ ਹੈ ਕਿ ਉਸ ਨੇ ਆਪਣੇ ਗੁਆਂਢੀ ਦੀ ਪਤਨੀ ਨਾਲ ਛੇੜਛਾੜ ਕੀਤੀ ਹੈ। ਇਸ ਤਰ੍ਹਾਂ ਅਜਿਹੀ ਬੁਰਿਆਈ ਨੂੰ ਆਪਣੇ ਵਿੱਚੋਂ ਕੱਢ ਸੁੱਟੋ।
25ਪਰ ਜੇਕਰ ਕੋਈ ਪੁਰਖ ਕਿਸੇ ਕੁੜੀ ਨੂੰ ਜਿਸ ਦੀ ਮੰਗਣੀ ਹੋ ਚੁੱਕੀ ਹੈ, ਖੇਤ ਵਿੱਚ ਪਾਵੇ ਅਤੇ ਜ਼ਬਰਦਸਤੀ ਉਸ ਨਾਲ ਸੰਗ ਕਰੇ, ਤਾਂ ਸਿਰਫ ਉਹ ਮਨੁੱਖ ਹੀ ਮਾਰਿਆ ਜਾਵੇ ਜਿਸ ਨੇ ਉਸ ਨਾਲ ਜ਼ਬਰਦਸਤੀ ਕੀਤੀ ਹੈ।
26ਉਸ ਕੁੜੀ ਨਾਲ ਕੁਝ ਨਾ ਕਰੋ; ਉਸਨੇ ਮੌਤ ਦੇ ਲਾਇਕ ਕੋਈ ਪਾਪ ਨਹੀਂ ਕੀਤਾ ਹੈ। ਇਹ ਮਾਮਲਾ ਉਸ ਵਿਅਕਤੀ ਵਰਗਾ ਹੈ ਜੋ ਕਿਸੇ ਗੁਆਂਢੀ ਉੱਤੇ ਹਮਲਾ ਕਰਕੇ ਉਸ ਦਾ ਕਤਲ ਕਰ ਦਿੰਦਾ ਹੈ,
27ਕਿਉਂ ਜੋ ਉਸ ਮਨੁੱਖ ਨੇ ਉਸ ਨੂੰ ਖੇਤ ਵਿੱਚ ਪਾਇਆ, ਅਤੇ ਉਸ ਮੰਗੀ ਹੋਈ ਕੁੜੀ ਨੇ ਚੀਕਾਂ ਤਾਂ ਮਾਰੀਆਂ, ਪਰ ਉਸ ਨੂੰ ਬਚਾਉਣ ਵਾਲਾ ਕੋਈ ਨਹੀਂ ਸੀ।
28ਜੇ ਕੋਈ ਮਨੁੱਖ ਕਿਸੇ ਕੁਆਰੀ ਨੂੰ ਮਿਲੇ ਜਿਸ ਦੀ ਮੰਗਣੀ ਨਾ ਹੋਈ ਹੋਵੇ ਅਤੇ ਉਹ ਉਸ ਨਾਲ ਬਲਾਤਕਾਰ ਕਰੇ ਅਤੇ ਉਹ ਲੱਭੇ,