25ਪਰ ਜੇਕਰ ਕੋਈ ਪੁਰਖ ਕਿਸੇ ਕੁੜੀ ਨੂੰ ਜਿਸ ਦੀ ਮੰਗਣੀ ਹੋ ਚੁੱਕੀ ਹੈ, ਖੇਤ ਵਿੱਚ ਪਾਵੇ ਅਤੇ ਜ਼ਬਰਦਸਤੀ ਉਸ ਨਾਲ ਸੰਗ ਕਰੇ, ਤਾਂ ਸਿਰਫ ਉਹ ਮਨੁੱਖ ਹੀ ਮਾਰਿਆ ਜਾਵੇ ਜਿਸ ਨੇ ਉਸ ਨਾਲ ਜ਼ਬਰਦਸਤੀ ਕੀਤੀ ਹੈ।
26ਉਸ ਕੁੜੀ ਨਾਲ ਕੁਝ ਨਾ ਕਰੋ; ਉਸਨੇ ਮੌਤ ਦੇ ਲਾਇਕ ਕੋਈ ਪਾਪ ਨਹੀਂ ਕੀਤਾ ਹੈ। ਇਹ ਮਾਮਲਾ ਉਸ ਵਿਅਕਤੀ ਵਰਗਾ ਹੈ ਜੋ ਕਿਸੇ ਗੁਆਂਢੀ ਉੱਤੇ ਹਮਲਾ ਕਰਕੇ ਉਸ ਦਾ ਕਤਲ ਕਰ ਦਿੰਦਾ ਹੈ,
27ਕਿਉਂ ਜੋ ਉਸ ਮਨੁੱਖ ਨੇ ਉਸ ਨੂੰ ਖੇਤ ਵਿੱਚ ਪਾਇਆ, ਅਤੇ ਉਸ ਮੰਗੀ ਹੋਈ ਕੁੜੀ ਨੇ ਚੀਕਾਂ ਤਾਂ ਮਾਰੀਆਂ, ਪਰ ਉਸ ਨੂੰ ਬਚਾਉਣ ਵਾਲਾ ਕੋਈ ਨਹੀਂ ਸੀ।
28ਜੇ ਕੋਈ ਮਨੁੱਖ ਕਿਸੇ ਕੁਆਰੀ ਨੂੰ ਮਿਲੇ ਜਿਸ ਦੀ ਮੰਗਣੀ ਨਾ ਹੋਈ ਹੋਵੇ ਅਤੇ ਉਹ ਉਸ ਨਾਲ ਬਲਾਤਕਾਰ ਕਰੇ ਅਤੇ ਉਹ ਲੱਭੇ,
29ਤਾਂ ਉਹ ਪੁਰਖ ਉਸ ਦੇ ਪਿਤਾ ਨੂੰ ਚਾਂਦੀ ਦੇ ਪੰਜਾਹ ਸ਼ੈਕੇਲ ਦੇਵੇ। ਉਹ ਉਸ ਮੁਟਿਆਰ ਨਾਲ ਵਿਆਹ ਕਰ ਲਵੇ, ਕਿਉਂਕਿ ਉਸਨੇ ਉਸਦੀ ਉਲੰਘਣਾ ਕੀਤੀ ਹੈ। ਜਦੋਂ ਤੱਕ ਉਹ ਜਿਉਂਦਾ ਹੈ, ਉਹ ਕਦੇ ਵੀ ਉਸ ਨੂੰ ਤਲਾਕ ਨਹੀਂ ਦੇ ਸਕਦਾ।