ਬਿਵਸਥਾ 22

ਜੇਕਰ ਤੂੰ ਇਸਰਾਏਲੀ ਭਰਾ ਦੇ ਖੋਤੇ ਜਾਂ ਬਲਦ ਨੂੰ ਰਾਹ ਵਿੱਚ ਡਿੱਗੇ ਹੋਏ ਵੇਖੇ, ਤਾਂ ਉਸ ਨੂੰ ਅਣਡਿੱਠਾ ਨਾ ਕਰੀ। ਤੂੰ ਜ਼ਰੂਰ ਉਸਨੂੰ ਚੁੱਕਣ ਵਿੱਚ ਉਸ ਦੀ ਸਹਾਇਤਾ ਕਰੀ।

Deuteronomy 22:4 (UKJV) You shall not see your brother's ass or his ox fall down by the way, and hide yourself from them: you shall surely help him to lift them up again.

2ਜੇਕਰ ਉਹ ਤੁਹਾਡੇ ਨੇੜੇ ਨਹੀਂ ਰਹਿੰਦੇ ਜਾਂ ਤੁਸੀਂ ਨਹੀਂ ਜਾਣਦੇ ਕਿ ਇਹ ਕਿਸਦਾ ਹੈ, ਤਾਂ ਇਸਨੂੰ ਆਪਣੇ ਨਾਲ ਘਰ ਲੈ ਜਾਓ ਅਤੇ ਜਦੋਂ ਤੱਕ ਉਹ ਇਸ ਨੂੰ ਲੱਭਣ ਨਾ ਆਉਣ, ਉਸਨੂੰ ਰੱਖੋ। ਫਿਰ ਇਸਨੂੰ ਵਾਪਸ ਮੋੜ ਦਿਓ।

3ਜੇਕਰ ਤੁਸੀਂ ਉਹਨਾਂ ਦਾ ਖੋਤਾ ਜਾਂ ਬਸਤਰ ਜਾਂ ਕੋਈ ਹੋਰ ਗੁਆਚੀ ਚੀਜ਼ ਲੱਭ ਲਵੋ ਤਾਂ ਇਸੇ ਤਰ੍ਹਾਂ ਹੀ ਕਰਨਾ। ਇਸ ਨੂੰ ਨਜ਼ਰ ਅੰਦਾਜ਼ ਨਾ ਕਰਨਾ।

4ਜੇਕਰ ਤੂੰ ਇਸਰਾਏਲੀ ਭਰਾ ਦੇ ਖੋਤੇ ਜਾਂ ਬਲਦ ਨੂੰ ਰਾਹ ਵਿੱਚ ਡਿੱਗੇ ਹੋਏ ਵੇਖੇ, ਤਾਂ ਉਸ ਨੂੰ ਅਣਡਿੱਠਾ ਨਾ ਕਰੀ। ਤੂੰ ਜ਼ਰੂਰ ਉਸਨੂੰ ਚੁੱਕਣ ਵਿੱਚ ਉਸ ਦੀ ਸਹਾਇਤਾ ਕਰੀ।

5ਔਰਤ ਨੂੰ ਮਰਦਾਂ ਦੇ ਕੱਪੜੇ ਨਹੀਂ ਪਾਉਣੇ ਚਾਹੀਦੇ ਅਤੇ ਨਾ ਹੀ ਕਿਸੇ ਮਰਦ ਨੂੰ ਔਰਤਾਂ ਦੇ ਕੱਪੜੇ ਪਾਉਣੇ ਚਾਹੀਦੇ ਹਨ, ਕਿਉਂਕਿ ਤੁਹਾਡਾ ਯਾਹਵੇਹ ਪਰਮੇਸ਼ਵਰ ਅਜਿਹਾ ਕਰਨ ਵਾਲੇ ਨੂੰ ਨਫ਼ਰਤ ਕਰਦਾ ਹੈ।

6ਜੇਕਰ ਰਾਹ ਵਿੱਚ ਤੁਹਾਨੂੰ ਰੁੱਖ ਉੱਤੇ ਜਾ ਧਰਤੀ ਉੱਤੇ ਕਿਸੇ ਪੰਛੀ ਦਾ ਆਲ੍ਹਣਾ ਮਿਲੇ, ਭਾਵੇਂ ਉਸ ਵਿੱਚ ਬੱਚੇ ਹੋਣ, ਭਾਵੇਂ ਆਂਡੇ ਅਤੇ ਮਾਂ ਬੱਚਿਆਂ ਜਾ ਆਂਡਿਆਂ ਦੇ ਉੱਤੇ ਬੈਠੀ ਹੋਵੇ ਤਾਂ ਤੂੰ ਮਾਂ ਨੂੰ ਬੱਚਿਆਂ ਦੇ ਨਾਲ ਨਾ ਫੜ੍ਹੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.