16ਮਾਤਾ-ਪਿਤਾ ਨੂੰ ਆਪਣੇ ਬੱਚਿਆਂ ਦੀ ਥਾਂ ਮੌਤ ਦੀ ਸਜ਼ਾ ਨਾ ਦਿੱਤੀ ਜਾਵੇ, ਨਾ ਹੀ ਬੱਚੇ ਆਪਣੇ ਮਾਤਾ-ਪਿਤਾ ਦੇ ਕਾਰਨ ਮਾਰੇ ਜਾਣ। ਹਰ ਇੱਕ ਆਪਣੇ ਹੀ ਪਾਪ ਦੇ ਕਾਰਨ ਮਾਰਿਆ ਜਾਵੇ।
17ਪਰਦੇਸੀ ਜਾਂ ਯਤੀਮ ਨੂੰ ਨਿਆਂ ਤੋਂ ਵਾਂਝਾ ਨਾ ਰੱਖੋ, ਨਾ ਵਿਧਵਾ ਦੀ ਚਾਦਰ ਨੂੰ ਗਿਰਵੀ ਰੱਖੋ।
18ਯਾਦ ਰੱਖੋ ਕਿ ਤੁਸੀਂ ਮਿਸਰ ਵਿੱਚ ਗੁਲਾਮ ਸੀ ਅਤੇ ਯਾਹਵੇਹ ਤੁਹਾਡੇ ਪਰਮੇਸ਼ਵਰ ਨੇ ਤੁਹਾਨੂੰ ਉੱਥੋਂ ਛੁਡਾਇਆ ਸੀ। ਇਸ ਲਈ ਮੈਂ ਤੁਹਾਨੂੰ ਅਜਿਹਾ ਕਰਨ ਦਾ ਹੁਕਮ ਦਿੰਦਾ ਹਾਂ।
19ਜਦੋਂ ਤੁਸੀਂ ਆਪਣੇ ਖੇਤ ਵਿੱਚ ਵਾਢੀ ਕਰ ਰਹੇ ਹੋਵੋ ਅਤੇ ਇੱਕ ਪੂਲੀ ਉੱਥੇ ਹੀ ਭੁੱਲ ਜਾਓ, ਤਾਂ ਉਸ ਨੂੰ ਲੈਣ ਲਈ ਵਾਪਸ ਨਾ ਜਾਓ। ਇਸ ਨੂੰ ਪਰਦੇਸੀਆਂ, ਯਤੀਮਾਂ ਅਤੇ ਵਿਧਵਾਵਾਂ ਲਈ ਛੱਡ ਦਿਓ, ਤਾਂ ਜੋ ਤੁਹਾਡਾ ਯਾਹਵੇਹ ਤੁਹਾਡੇ ਹੱਥਾਂ ਦੇ ਸਾਰੇ ਕੰਮਾਂ ਵਿੱਚ ਤੁਹਾਨੂੰ ਬਰਕਤ ਦੇਵੇ।
20ਜਦੋਂ ਤੂੰ ਆਪਣੇ ਰੁੱਖਾਂ ਤੋਂ ਜ਼ੈਤੂਨ ਨੂੰ ਝਾੜੇਂ, ਤਾਂ ਦੂਜੀ ਵਾਰ ਟਾਹਣੀਆਂ ਨੂੰ ਨਾ ਝਾੜੀਂ। ਪਰਦੇਸੀਆਂ, ਯਤੀਮਾਂ ਅਤੇ ਵਿਧਵਾਵਾਂ ਲਈ ਜੋ ਬਚਿਆ ਹੈ ਛੱਡ ਦਿਓ।