ਬਿਵਸਥਾ 24

ਕੋੜ੍ਹ ਦੀ ਬਿਮਾਰੀ ਵਿੱਚ ਚੌਕਸ ਰਹੋ ਅਤੇ ਲੇਵੀ ਜਾਜਕਾਂ ਦੇ ਹੁਕਮ ਅਨੁਸਾਰ ਉਸੇ ਤਰ੍ਹਾਂ ਕਰਨ ਲਈ ਜਾਓ ਜੋ ਉਹ ਤੁਹਾਨੂੰ ਕਹਿਣ, ਜਿਵੇਂ ਮੈਂ ਉਹਨਾਂ ਨੂੰ ਹੁਕਮ ਦਿੱਤਾ ਸੀ, ਤੁਸੀਂ ਉਸੇ ਤਰ੍ਹਾ ਪੂਰਾ ਕਰਨ ਦੀ ਚੌਕਸੀ ਕਰਿਓ।

Deuteronomy 24:8 (UKJV) Take heed in the plague of leprosy, that you observe diligently, and do according to all that the priests the Levites shall teach you: as I commanded them, so all of you shall observe to do.

6ਕੋਈ ਮਨੁੱਖ ਕਿਸੇ ਦੀ ਚੱਕੀ ਜਾਂ ਉਸ ਦੇ ਪੁੜ ਗਿਰਵੀ ਨਾ ਰੱਖੇ, ਕਿਉਂ ਜੋ ਜਾਣੋ ਉਹ ਉਸ ਦੀ ਜਾਨ ਨੂੰ ਗਿਰਵੀ ਰੱਖਦਾ ਹੈ।

7ਜੇਕਰ ਕੋਈ ਵਿਅਕਤੀ ਆਪਣੇ ਸਾਥੀ ਇਸਰਾਏਲੀ ਨੂੰ ਅਗਵਾ ਕਰਦਾ ਹੋਇਆ ਫੜਿਆ ਜਾਂਦਾ ਹੈ ਅਤੇ ਉਹਨਾਂ ਨੂੰ ਗੁਲਾਮ ਸਮਝਦਾ ਹੈ ਜਾਂ ਵੇਚਦਾ ਹੈ, ਤਾਂ ਉਹ ਅਗਵਾ ਵਾਲੇ ਨੂੰ ਮਾਰਿਆ ਜਾਵੇ। ਤੁਹਾਨੂੰ ਆਪਣੇ ਵਿੱਚੋਂ ਬਦੀ ਨੂੰ ਦੂਰ ਕਰਨਾ ਚਾਹੀਦਾ ਹੈ।

8ਕੋੜ੍ਹ ਦੀ ਬਿਮਾਰੀ ਵਿੱਚ ਚੌਕਸ ਰਹੋ ਅਤੇ ਲੇਵੀ ਜਾਜਕਾਂ ਦੇ ਹੁਕਮ ਅਨੁਸਾਰ ਉਸੇ ਤਰ੍ਹਾਂ ਕਰਨ ਲਈ ਜਾਓ ਜੋ ਉਹ ਤੁਹਾਨੂੰ ਕਹਿਣ, ਜਿਵੇਂ ਮੈਂ ਉਹਨਾਂ ਨੂੰ ਹੁਕਮ ਦਿੱਤਾ ਸੀ, ਤੁਸੀਂ ਉਸੇ ਤਰ੍ਹਾ ਪੂਰਾ ਕਰਨ ਦੀ ਚੌਕਸੀ ਕਰਿਓ।

9ਯਾਦ ਰੱਖੋ ਕਿ ਮਿਸਰ ਵਿੱਚੋਂ ਬਾਹਰ ਨਿਕਲਣ ਤੋਂ ਬਾਅਦ ਤੁਹਾਡੇ ਯਾਹਵੇਹ ਪਰਮੇਸ਼ਵਰ ਨੇ ਮਰਿਯਮ ਨਾਲ ਕੀ ਕੀਤਾ ਸੀ।

10ਜਦੋਂ ਤੁਸੀਂ ਆਪਣੇ ਗੁਆਂਢੀ ਨੂੰ ਕਿਸੇ ਕਿਸਮ ਦਾ ਕਰਜ਼ਾ ਦਿੰਦੇ ਹੋ, ਤਾਂ ਉਸਦੇ ਘਰ ਵਿੱਚ ਗਿਰਵੀ ਰੱਖਣ ਦੀ ਚੀਜ਼ ਲੈਣ ਲਈ ਨਾ ਵੜੋ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.