1ਜਦੋਂ ਤੁਸੀਂ ਉਸ ਧਰਤੀ ਵਿੱਚ ਦਾਖਲ ਹੋ ਜਾਓ ਜੋ ਯਾਹਵੇਹ ਤੁਹਾਡਾ ਪਰਮੇਸ਼ਵਰ ਤੁਹਾਨੂੰ ਵਿਰਾਸਤ ਵਜੋਂ ਦੇ ਰਿਹਾ ਹੈ ਅਤੇ ਤੁਸੀਂ ਉਸ ਉੱਤੇ ਕਬਜ਼ਾ ਕਰਕੇ ਉਸ ਵਿੱਚ ਵੱਸ ਜਾਓ,
2ਜਿਹੜੀ ਧਰਤੀ ਯਾਹਵੇਹ ਤੁਹਾਡਾ ਪਰਮੇਸ਼ਵਰ ਤੁਹਾਨੂੰ ਦੇਣ ਵਾਲਾ ਹੈ, ਉਸਦੇ ਸਾਰੇ ਫਲਾਂ ਵਿੱਚ ਜਿਹੜੇ ਤੂੰ ਆਪਣੇ ਘਰ ਲੈ ਆਵੇਗਾ, ਉਹਨਾਂ ਵਿੱਚੋਂ ਕੁਝ ਲੈ ਕੇ ਟੋਕਰੀ ਵਿੱਚ ਰੱਖੀ ਫਿਰ ਉਸ ਥਾਂ ਉੱਤੇ ਜਾਓ ਜਿੱਥੇ ਤੁਹਾਡਾ ਪਰਮੇਸ਼ਵਰ ਆਪਣੇ ਨਾਮ ਲਈ ਨਿਵਾਸ ਸਥਾਨ ਚੁਣੇਗਾ।
3ਅਤੇ ਉਸ ਸਮੇਂ ਦੇ ਜਾਜਕਾਂ ਨੂੰ ਆਖਣਾ, “ਮੈਂ ਅੱਜ ਤੁਹਾਡੇ ਪਰਮੇਸ਼ਵਰ ਦੇ ਅੱਗੇ ਇਹ ਐਲਾਨ ਕਰਦਾ ਹਾਂ ਕਿ ਮੈਂ ਉਸ ਧਰਤੀ ਉੱਤੇ ਆ ਗਿਆ ਹਾਂ ਜਿਸ ਨੂੰ ਸਾਨੂੰ ਦੇਣ ਦੀ ਯਾਹਵੇਹ ਨੇ ਸਾਡੇ ਪੁਰਖਿਆਂ ਨਾਲ ਸਹੁੰ ਖਾਧੀ ਸੀ।”
4ਜਾਜਕ ਤੁਹਾਡੇ ਹੱਥਾਂ ਵਿੱਚੋਂ ਟੋਕਰੀ ਲੈ ਲਵੇ ਅਤੇ ਇਸ ਨੂੰ ਤੁਹਾਡੇ ਪਰਮੇਸ਼ਵਰ ਯਾਹਵੇਹ ਦੀ ਜਗਵੇਦੀ ਦੇ ਅੱਗੇ ਰੱਖ ਦੇਵੇ।