ਬਿਵਸਥਾ 27

ਆਪਣੇ ਪਰਮੇਸ਼ਵਰ ਦੀ ਆਵਾਜ਼ ਸੁਣੋ, ਅਤੇ ਉਸਦੇ ਹੁਕਮਾਂ ਅਤੇ ਬਿਧੀਆਂ ਦੀ ਪਾਲਣਾ ਕਰੋ ਜੋ ਮੈਂ ਤੁਹਾਨੂੰ ਅੱਜ ਦਿੰਦਾ ਹਾਂ।”

Deuteronomy 27:10 (UKJV) You shall therefore obey the voice of the LORD your God, and do his commandments and his statutes, which I command you this day.

8ਅਤੇ ਤੁਸੀਂ ਇਨ੍ਹਾਂ ਪੱਥਰਾਂ ਉੱਤੇ ਇਸ ਬਿਵਸਥਾ ਦੀਆਂ ਸਾਰੀਆਂ ਗੱਲਾਂ ਨੂੰ ਸਾਫ਼-ਸਾਫ਼ ਲਿਖੋ।”

9ਤਦ ਮੋਸ਼ੇਹ ਅਤੇ ਲੇਵੀ ਜਾਜਕਾਂ ਨੇ ਸਾਰੇ ਇਸਰਾਏਲ ਨੂੰ ਆਖਿਆ, “ਇਸਰਾਏਲ, ਚੁੱਪ ਰਹੋ ਅਤੇ ਸੁਣੋ! ਤੁਸੀਂ ਹੁਣ ਆਪਣੇ ਪਰਮੇਸ਼ਵਰ ਦੇ ਲੋਕ ਬਣ ਗਏ ਹੋ।

10ਆਪਣੇ ਪਰਮੇਸ਼ਵਰ ਦੀ ਆਵਾਜ਼ ਸੁਣੋ, ਅਤੇ ਉਸਦੇ ਹੁਕਮਾਂ ਅਤੇ ਬਿਧੀਆਂ ਦੀ ਪਾਲਣਾ ਕਰੋ ਜੋ ਮੈਂ ਤੁਹਾਨੂੰ ਅੱਜ ਦਿੰਦਾ ਹਾਂ।”

11ਉਸੇ ਦਿਨ ਮੋਸ਼ੇਹ ਨੇ ਲੋਕਾਂ ਨੂੰ ਹੁਕਮ ਦਿੱਤਾ:

12ਜਦੋਂ ਤੁਸੀਂ ਯਰਦਨ ਪਾਰ ਕਰੋਗੇ, ਤਾਂ ਇਹ ਗੋਤ ਲੋਕਾਂ ਨੂੰ ਅਸੀਸ ਦੇਣ ਲਈ ਗਰਿੱਜ਼ੀਮ ਪਹਾੜ ਉੱਤੇ ਖੜ੍ਹੇ ਹੋਣਗੇ: ਸ਼ਿਮਓਨ, ਲੇਵੀ, ਯਹੂਦਾਹ, ਯਿੱਸਾਕਾਰ, ਯੋਸੇਫ਼ ਅਤੇ ਬਿਨਯਾਮੀਨ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.