10ਆਪਣੇ ਪਰਮੇਸ਼ਵਰ ਦੀ ਆਵਾਜ਼ ਸੁਣੋ, ਅਤੇ ਉਸਦੇ ਹੁਕਮਾਂ ਅਤੇ ਬਿਧੀਆਂ ਦੀ ਪਾਲਣਾ ਕਰੋ ਜੋ ਮੈਂ ਤੁਹਾਨੂੰ ਅੱਜ ਦਿੰਦਾ ਹਾਂ।”
11ਉਸੇ ਦਿਨ ਮੋਸ਼ੇਹ ਨੇ ਲੋਕਾਂ ਨੂੰ ਹੁਕਮ ਦਿੱਤਾ:
12ਜਦੋਂ ਤੁਸੀਂ ਯਰਦਨ ਪਾਰ ਕਰੋਗੇ, ਤਾਂ ਇਹ ਗੋਤ ਲੋਕਾਂ ਨੂੰ ਅਸੀਸ ਦੇਣ ਲਈ ਗਰਿੱਜ਼ੀਮ ਪਹਾੜ ਉੱਤੇ ਖੜ੍ਹੇ ਹੋਣਗੇ: ਸ਼ਿਮਓਨ, ਲੇਵੀ, ਯਹੂਦਾਹ, ਯਿੱਸਾਕਾਰ, ਯੋਸੇਫ਼ ਅਤੇ ਬਿਨਯਾਮੀਨ।
13ਅਤੇ ਇਹ ਗੋਤ ਏਬਾਲ ਪਰਬਤ ਉੱਤੇ ਸਰਾਪ ਦੇਣ ਲਈ ਖੜ੍ਹੇ ਹੋਣਗੇ: ਰਊਬੇਨ, ਗਾਦ, ਆਸ਼ੇਰ, ਜ਼ਬੂਲੁਨ, ਦਾਨ ਅਤੇ ਨਫ਼ਤਾਲੀ।
14ਲੇਵੀ ਇਸਰਾਏਲ ਦੇ ਸਾਰੇ ਲੋਕਾਂ ਨੂੰ ਉੱਚੀ ਆਵਾਜ਼ ਵਿੱਚ ਆਖਣ: