1ਮੋਸ਼ੇਹ ਅਤੇ ਇਸਰਾਏਲ ਦੇ ਬਜ਼ੁਰਗਾਂ ਨੇ ਲੋਕਾਂ ਨੂੰ ਹੁਕਮ ਦਿੱਤਾ, “ਇਨ੍ਹਾਂ ਸਾਰੇ ਹੁਕਮਾਂ ਦੀ ਪਾਲਣਾ ਕਰੋ ਜੋ ਮੈਂ ਤੁਹਾਨੂੰ ਅੱਜ ਦਿੰਦਾ ਹਾਂ।
2ਜਦੋਂ ਤੁਸੀਂ ਯਰਦਨ ਨਦੀ ਪਾਰ ਕਰਕੇ ਉਸ ਧਰਤੀ ਵਿੱਚ ਪਹੁੰਚ ਜਾਓ ਜੋ ਯਾਹਵੇਹ ਤੁਹਾਡਾ ਪਰਮੇਸ਼ਵਰ ਤੁਹਾਨੂੰ ਦੇ ਰਿਹਾ ਹੈ, ਤਾਂ ਕੁਝ ਵੱਡੇ-ਵੱਡੇ ਪੱਥਰ ਲਗਾਓ ਅਤੇ ਉਹਨਾਂ ਉੱਤੇ ਲਿਪਾਈ ਕਰੋ।”
3“ਉਹਨਾਂ ਉੱਤੇ ਇਸ ਬਿਵਸਥਾ ਦੇ ਸਾਰੇ ਸ਼ਬਦ ਲਿਖੋ ਜਦੋਂ ਤੁਸੀਂ ਉਸ ਧਰਤੀ ਵਿੱਚ ਪ੍ਰਵੇਸ਼ ਕਰਨ ਲਈ ਪਾਰ ਹੋਵੋ ਜੋ ਯਾਹਵੇਹ ਤੁਹਾਡਾ ਪਰਮੇਸ਼ਵਰ ਤੁਹਾਨੂੰ ਦੇ ਰਿਹਾ ਹੈ, ਇੱਕ ਧਰਤੀ ਜਿੱਥੇ ਦੁੱਧ ਅਤੇ ਸ਼ਹਿਦ ਵਗਦਾ ਹੈ, ਜਿਵੇਂ ਯਾਹਵੇਹ ਤੁਹਾਡੇ ਪੁਰਖਿਆਂ ਦੇ ਪਰਮੇਸ਼ਵਰ ਨੇ ਤੁਹਾਡੇ ਨਾਲ ਵਾਅਦਾ ਕੀਤਾ ਸੀ।
4ਅਤੇ ਜਦੋਂ ਤੁਸੀਂ ਯਰਦਨ ਪਾਰ ਕਰੋਗੇ, ਤਾਂ ਜਿਵੇਂ ਮੈਂ ਤੁਹਾਨੂੰ ਅੱਜ ਹੁਕਮ ਦਿੰਦਾ ਹਾਂ, ਏਬਾਲ ਪਹਾੜ ਉੱਤੇ ਇਨ੍ਹਾਂ ਪੱਥਰਾਂ ਨੂੰ ਖੜ੍ਹਾ ਕਰੋ ਅਤੇ ਉਹਨਾਂ ਉੱਤੇ ਲਿਪਾਈ ਕਰੋ।