ਬਿਵਸਥਾ 27

“ਉਹਨਾਂ ਉੱਤੇ ਇਸ ਬਿਵਸਥਾ ਦੇ ਸਾਰੇ ਸ਼ਬਦ ਲਿਖੋ ਜਦੋਂ ਤੁਸੀਂ ਉਸ ਧਰਤੀ ਵਿੱਚ ਪ੍ਰਵੇਸ਼ ਕਰਨ ਲਈ ਪਾਰ ਹੋਵੋ ਜੋ ਯਾਹਵੇਹ ਤੁਹਾਡਾ ਪਰਮੇਸ਼ਵਰ ਤੁਹਾਨੂੰ ਦੇ ਰਿਹਾ ਹੈ, ਇੱਕ ਧਰਤੀ ਜਿੱਥੇ ਦੁੱਧ ਅਤੇ ਸ਼ਹਿਦ ਵਗਦਾ ਹੈ, ਜਿਵੇਂ ਯਾਹਵੇਹ ਤੁਹਾਡੇ ਪੁਰਖਿਆਂ ਦੇ ਪਰਮੇਸ਼ਵਰ ਨੇ ਤੁਹਾਡੇ ਨਾਲ ਵਾਅਦਾ ਕੀਤਾ ਸੀ।

Deuteronomy 27:3 (UKJV) And you shall write upon them all the words of this law, when you are passed over, that you may go in unto the land which the LORD your God gives you, a land that flows with milk and honey; as the LORD God of your fathers has promised you.

1ਮੋਸ਼ੇਹ ਅਤੇ ਇਸਰਾਏਲ ਦੇ ਬਜ਼ੁਰਗਾਂ ਨੇ ਲੋਕਾਂ ਨੂੰ ਹੁਕਮ ਦਿੱਤਾ, “ਇਨ੍ਹਾਂ ਸਾਰੇ ਹੁਕਮਾਂ ਦੀ ਪਾਲਣਾ ਕਰੋ ਜੋ ਮੈਂ ਤੁਹਾਨੂੰ ਅੱਜ ਦਿੰਦਾ ਹਾਂ।

2ਜਦੋਂ ਤੁਸੀਂ ਯਰਦਨ ਨਦੀ ਪਾਰ ਕਰਕੇ ਉਸ ਧਰਤੀ ਵਿੱਚ ਪਹੁੰਚ ਜਾਓ ਜੋ ਯਾਹਵੇਹ ਤੁਹਾਡਾ ਪਰਮੇਸ਼ਵਰ ਤੁਹਾਨੂੰ ਦੇ ਰਿਹਾ ਹੈ, ਤਾਂ ਕੁਝ ਵੱਡੇ-ਵੱਡੇ ਪੱਥਰ ਲਗਾਓ ਅਤੇ ਉਹਨਾਂ ਉੱਤੇ ਲਿਪਾਈ ਕਰੋ।”

3“ਉਹਨਾਂ ਉੱਤੇ ਇਸ ਬਿਵਸਥਾ ਦੇ ਸਾਰੇ ਸ਼ਬਦ ਲਿਖੋ ਜਦੋਂ ਤੁਸੀਂ ਉਸ ਧਰਤੀ ਵਿੱਚ ਪ੍ਰਵੇਸ਼ ਕਰਨ ਲਈ ਪਾਰ ਹੋਵੋ ਜੋ ਯਾਹਵੇਹ ਤੁਹਾਡਾ ਪਰਮੇਸ਼ਵਰ ਤੁਹਾਨੂੰ ਦੇ ਰਿਹਾ ਹੈ, ਇੱਕ ਧਰਤੀ ਜਿੱਥੇ ਦੁੱਧ ਅਤੇ ਸ਼ਹਿਦ ਵਗਦਾ ਹੈ, ਜਿਵੇਂ ਯਾਹਵੇਹ ਤੁਹਾਡੇ ਪੁਰਖਿਆਂ ਦੇ ਪਰਮੇਸ਼ਵਰ ਨੇ ਤੁਹਾਡੇ ਨਾਲ ਵਾਅਦਾ ਕੀਤਾ ਸੀ।

4ਅਤੇ ਜਦੋਂ ਤੁਸੀਂ ਯਰਦਨ ਪਾਰ ਕਰੋਗੇ, ਤਾਂ ਜਿਵੇਂ ਮੈਂ ਤੁਹਾਨੂੰ ਅੱਜ ਹੁਕਮ ਦਿੰਦਾ ਹਾਂ, ਏਬਾਲ ਪਹਾੜ ਉੱਤੇ ਇਨ੍ਹਾਂ ਪੱਥਰਾਂ ਨੂੰ ਖੜ੍ਹਾ ਕਰੋ ਅਤੇ ਉਹਨਾਂ ਉੱਤੇ ਲਿਪਾਈ ਕਰੋ।

5ਉੱਥੇ ਆਪਣੇ ਯਾਹਵੇਹ ਲਈ ਇੱਕ ਜਗਵੇਦੀ ਬਣਾਓ, ਪੱਥਰਾਂ ਦੀ ਇੱਕ ਜਗਵੇਦੀ। ਇਨ੍ਹਾਂ ਉੱਤੇ ਲੋਹੇ ਦੇ ਕਿਸੇ ਸੰਦ ਦੀ ਵਰਤੋਂ ਨਾ ਕਰੋ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.