ਬਿਵਸਥਾ 28

ਜਿਸ ਦੇਸ਼ ਨੂੰ ਦੇਣ ਦੀ ਸਹੁੰ ਯਾਹਵੇਹ ਨੇ ਤੁਹਾਡੇ ਪੁਰਖਿਆਂ ਨਾਲ ਖਾਦੀ ਸੀ, ਉਸ ਵਿੱਚ ਯਾਹਵੇਹ ਤੁਹਾਡੇ ਪਦਾਰਥਾਂ ਨੂੰ ਅਰਥਾਤ ਤੁਹਾਡੇ ਸਰੀਰਾਂ ਦੇ ਫਲ, ਤੁਹਾਡੇ ਚੌਣੇ ਦੇ ਫਲ ਅਤੇ ਤੁਹਾਡੀ ਜ਼ਮੀਨ ਦੇ ਫਲ ਨੂੰ ਵਧਾਵੇਗਾ।

Deuteronomy 28:11 (UKJV) And the LORD shall make you abundant in goods, in the fruit of your body, and in the fruit of your cattle, and in the fruit of your ground, in the land which the LORD swore unto your fathers to give you.

9ਯਾਹਵੇਹ ਤੁਹਾਨੂੰ ਆਪਣੇ ਪਵਿੱਤਰ ਲੋਕਾਂ ਵਜੋਂ ਸਥਾਪਿਤ ਕਰੇਗਾ, ਜਿਵੇਂ ਉਸਨੇ ਤੁਹਾਡੇ ਨਾਲ ਸਹੁੰ ਖਾਧੀ ਸੀ, ਜੇ ਤੁਸੀਂ ਆਪਣੇ ਪਰਮੇਸ਼ਵਰ ਦੇ ਹੁਕਮਾਂ ਦੀ ਪਾਲਣਾ ਕਰੋ ਅਤੇ ਉਸ ਦੀ ਆਗਿਆਕਾਰੀ ਵਿੱਚ ਚੱਲੋ।

10ਤਦ ਧਰਤੀ ਦੇ ਸਾਰੇ ਲੋਕ ਵੇਖਣਗੇ ਕਿ ਤੁਸੀਂ ਯਾਹਵੇਹ ਦੇ ਨਾਮ ਤੇ ਪੁਕਾਰੇ ਜਾਂਦੇ ਹੋ, ਅਤੇ ਉਹ ਤੁਹਾਡੇ ਤੋਂ ਡਰਨਗੇ।

11ਜਿਸ ਦੇਸ਼ ਨੂੰ ਦੇਣ ਦੀ ਸਹੁੰ ਯਾਹਵੇਹ ਨੇ ਤੁਹਾਡੇ ਪੁਰਖਿਆਂ ਨਾਲ ਖਾਦੀ ਸੀ, ਉਸ ਵਿੱਚ ਯਾਹਵੇਹ ਤੁਹਾਡੇ ਪਦਾਰਥਾਂ ਨੂੰ ਅਰਥਾਤ ਤੁਹਾਡੇ ਸਰੀਰਾਂ ਦੇ ਫਲ, ਤੁਹਾਡੇ ਚੌਣੇ ਦੇ ਫਲ ਅਤੇ ਤੁਹਾਡੀ ਜ਼ਮੀਨ ਦੇ ਫਲ ਨੂੰ ਵਧਾਵੇਗਾ।

12ਯਾਹਵੇਹ ਤੁਹਾਡੇ ਲਈ ਆਪਣਾ ਚੰਗਾ ਅਕਾਸ਼ ਰੂਪੀ ਭੰਡਾਰ ਖੋਲ੍ਹੇਗਾ ਅਤੇ ਵੇਲੇ ਸਿਰ ਤੁਹਾਡੀ ਧਰਤੀ ਤੇ ਮੀਹ ਪਾਵੇਗਾ ਅਤੇ ਤੁਹਾਡੇ ਹੱਥਾਂ ਦੇ ਸਾਰੇ ਕੰਮਾਂ ਨੂੰ ਬਰਕਤ ਦੇਵੇਗਾ। ਤੁਸੀਂ ਬਹੁਤ ਸਾਰੀਆਂ ਕੌਮਾਂ ਨੂੰ ਉਧਾਰ ਦੇਵੋਗੇ ਪਰ ਕਿਸੇ ਤੋਂ ਉਧਾਰ ਨਹੀਂ ਲਓਗੇ।

13ਯਾਹਵੇਹ ਤੁਹਾਨੂੰ ਸਿਰ ਠਹਿਰਾਵੇਗਾ, ਪੂਛ ਨਹੀਂ। ਜੇਕਰ ਤੁਸੀਂ ਯਾਹਵੇਹ ਆਪਣੇ ਪਰਮੇਸ਼ਵਰ ਦੇ ਹੁਕਮਾਂ ਨੂੰ ਮੰਨੋ, ਜਿਨ੍ਹਾਂ ਦੀ ਪਾਲਣਾ ਕਰਨ ਲਈ ਮੈਂ ਤੁਹਾਨੂੰ ਅੱਜ ਹੁਕਮ ਦਿੰਦਾ ਹਾਂ ਤਾਂ ਤੁਸੀਂ ਹਮੇਸ਼ਾ ਉੱਪਰ ਹੀ ਰਹੋਗੇ, ਕਦੇ ਵੀ ਹੇਠਾਂ ਨਹੀਂ ਹੋਵੋਗੇ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.