11ਜਿਸ ਦੇਸ਼ ਨੂੰ ਦੇਣ ਦੀ ਸਹੁੰ ਯਾਹਵੇਹ ਨੇ ਤੁਹਾਡੇ ਪੁਰਖਿਆਂ ਨਾਲ ਖਾਦੀ ਸੀ, ਉਸ ਵਿੱਚ ਯਾਹਵੇਹ ਤੁਹਾਡੇ ਪਦਾਰਥਾਂ ਨੂੰ ਅਰਥਾਤ ਤੁਹਾਡੇ ਸਰੀਰਾਂ ਦੇ ਫਲ, ਤੁਹਾਡੇ ਚੌਣੇ ਦੇ ਫਲ ਅਤੇ ਤੁਹਾਡੀ ਜ਼ਮੀਨ ਦੇ ਫਲ ਨੂੰ ਵਧਾਵੇਗਾ।
12ਯਾਹਵੇਹ ਤੁਹਾਡੇ ਲਈ ਆਪਣਾ ਚੰਗਾ ਅਕਾਸ਼ ਰੂਪੀ ਭੰਡਾਰ ਖੋਲ੍ਹੇਗਾ ਅਤੇ ਵੇਲੇ ਸਿਰ ਤੁਹਾਡੀ ਧਰਤੀ ਤੇ ਮੀਹ ਪਾਵੇਗਾ ਅਤੇ ਤੁਹਾਡੇ ਹੱਥਾਂ ਦੇ ਸਾਰੇ ਕੰਮਾਂ ਨੂੰ ਬਰਕਤ ਦੇਵੇਗਾ। ਤੁਸੀਂ ਬਹੁਤ ਸਾਰੀਆਂ ਕੌਮਾਂ ਨੂੰ ਉਧਾਰ ਦੇਵੋਗੇ ਪਰ ਕਿਸੇ ਤੋਂ ਉਧਾਰ ਨਹੀਂ ਲਓਗੇ।
13ਯਾਹਵੇਹ ਤੁਹਾਨੂੰ ਸਿਰ ਠਹਿਰਾਵੇਗਾ, ਪੂਛ ਨਹੀਂ। ਜੇਕਰ ਤੁਸੀਂ ਯਾਹਵੇਹ ਆਪਣੇ ਪਰਮੇਸ਼ਵਰ ਦੇ ਹੁਕਮਾਂ ਨੂੰ ਮੰਨੋ, ਜਿਨ੍ਹਾਂ ਦੀ ਪਾਲਣਾ ਕਰਨ ਲਈ ਮੈਂ ਤੁਹਾਨੂੰ ਅੱਜ ਹੁਕਮ ਦਿੰਦਾ ਹਾਂ ਤਾਂ ਤੁਸੀਂ ਹਮੇਸ਼ਾ ਉੱਪਰ ਹੀ ਰਹੋਗੇ, ਕਦੇ ਵੀ ਹੇਠਾਂ ਨਹੀਂ ਹੋਵੋਗੇ।
14ਜੋ ਹੁਕਮ ਮੈਂ ਅੱਜ ਤੁਹਾਨੂੰ ਦਿੰਦਾ ਹਾਂ, ਉਹਨਾਂ ਵਿੱਚੋਂ ਕਿਸੇ ਵੀ ਹੁਕਮ ਤੋਂ ਤੁਸੀਂ ਸੱਜੇ ਜਾਂ ਖੱਬੇ ਨਾ ਮੁੜਨਾ ਕਿ ਤੁਸੀਂ ਦੂਜੇ ਦੇਵਤਿਆਂ ਦੇ ਪਿੱਛੇ ਲੱਗ ਕੇ ਅਤੇ ਉਹਨਾਂ ਦੀ ਪੂਜਾ ਕਰੋ।
15ਪਰ ਜੇਕਰ ਤੁਸੀਂ ਯਾਹਵੇਹ ਆਪਣੇ ਪਰਮੇਸ਼ਵਰ ਨੂੰ ਨਹੀਂ ਮੰਨਦੇ ਅਤੇ ਉਸ ਦੇ ਸਾਰੇ ਹੁਕਮਾਂ ਅਤੇ ਫ਼ਰਮਾਨਾਂ ਦੀ ਧਿਆਨ ਨਾਲ ਪਾਲਣਾ ਨਹੀਂ ਕਰਦੇ ਜੋ ਮੈਂ ਤੁਹਾਨੂੰ ਅੱਜ ਦੇ ਰਿਹਾ ਹਾਂ ਤਾਂ ਇਹ ਸਾਰੇ ਸਰਾਪ ਤੁਹਾਡੇ ਉੱਤੇ ਆਉਣਗੇ ਅਤੇ ਤੁਹਾਨੂੰ ਆ ਫੜ੍ਹਨਗੇ,