ਬਿਵਸਥਾ 28

ਸਰਾਪੀ ਹੋਵੇਗਾ ਤੁਹਾਡੀ ਕੁੱਖ ਦਾ ਫਲ, ਤੁਹਾਡੀ ਧਰਤੀ ਦੀਆਂ ਫ਼ਸਲਾਂ, ਤੁਹਾਡੇ ਚੌਣੇ ਦਾ ਵਾਧਾ ਅਤੇ ਤੁਹਾਡੇ ਇੱਜੜਾ ਦੇ ਬੱਚੇ।

Deuteronomy 28:18 (UKJV) Cursed shall be the fruit of your body, and the fruit of your land, the increase of your cattle, and the flocks of your sheep.

16ਸਰਾਪੀ ਹੋਵੋਗੇ ਤੁਸੀਂ ਸ਼ਹਿਰ ਵਿੱਚ, ਸਰਾਪੀ ਹੋਵੋਗੇ ਆਪਣੇ ਦੇਸ਼ ਵਿੱਚ।

17ਸਰਾਪੀ ਹੋਵੇਗੀ ਤੁਹਾਡੀ ਟੋਕਰੀ ਅਤੇ ਤੁਹਾਡੀ ਪਰਾਤ।

18ਸਰਾਪੀ ਹੋਵੇਗਾ ਤੁਹਾਡੀ ਕੁੱਖ ਦਾ ਫਲ, ਤੁਹਾਡੀ ਧਰਤੀ ਦੀਆਂ ਫ਼ਸਲਾਂ, ਤੁਹਾਡੇ ਚੌਣੇ ਦਾ ਵਾਧਾ ਅਤੇ ਤੁਹਾਡੇ ਇੱਜੜਾ ਦੇ ਬੱਚੇ।

19ਸਰਾਪੀ ਹੋਵੋਗੇ ਜਦੋਂ ਤੁਸੀਂ ਅੰਦਰ ਆਓਗੇ ਅਤੇ ਸਰਾਪੀ ਹੋਵੋਗੇ ਜਦੋਂ ਤੁਸੀਂ ਬਾਹਰ ਜਾਓਗੇ।

20ਯਾਹਵੇਹ ਤੁਹਾਡੇ ਹੱਥਾਂ ਦੇ ਸਾਰੇ ਕੰਮਾਂ ਉੱਤੇ, ਤੁਹਾਡੀਆਂ ਕਰਤੂਤਾਂ ਦੀ ਬੁਰਿਆਈ ਦੇ ਕਾਰਨ, ਜਿਨ੍ਹਾਂ ਨਾਲ ਤੁਸੀਂ ਮੈਨੂੰ ਤਿਆਗ ਦਿੱਤਾ, ਤੁਹਾਡੇ ਉੱਤੇ ਸਰਾਪ, ਘਬਰਾਹਟ ਅਤੇ ਤਾੜਨਾ ਪਾਵੇਗਾ, ਜਦ ਤੁਸੀਂ ਬਰਬਾਦ ਹੋ ਕੇ ਛੇਤੀ ਨਾਲ ਨਾਸ ਨਾ ਹੋ ਜਾਓ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.