ਬਿਵਸਥਾ 28

ਤੁਸੀਂ ਕਿਸੇ ਇਸਤਰੀ ਨਾਲ ਮੰਗਣੀ ਕਰੋਗੇ ਪਰ ਕੋਈ ਹੋਰ ਉਸ ਨਾਲ ਲੇਟੇਗਾ। ਤੁਸੀਂ ਘਰ ਬਣਾਉਗੇ, ਪਰ ਉਸ ਵਿੱਚ ਵੱਸੋਗੇ ਨਹੀਂ। ਤੁਸੀਂ ਅੰਗੂਰੀ ਬਾਗ ਲਗਾਓਗੇ, ਪਰ ਤੁਸੀਂ ਉਸ ਦੇ ਫਲ ਦਾ ਆਨੰਦ ਵੀ ਨਹੀਂ ਮਾਣੋਗੇ।

Deuteronomy 28:30 (UKJV) You shall betroth a wife, and another man shall lie with her: you shall build an house, and you shall not dwell therein: you shall plant a vineyard, and shall not gather the grapes thereof.

28ਯਾਹਵੇਹ ਤੁਹਾਨੂੰ ਪਾਗਲਪਣ, ਅੰਨ੍ਹੇਪਣ ਅਤੇ ਮਨ ਦੀ ਘਬਰਾਹਟ ਨਾਲ ਮਾਰੇਗਾ।

29ਦੁਪਹਿਰ ਵੇਲੇ ਤੁਸੀਂ ਅੰਨ੍ਹੇ ਵਾਂਗ ਹਨੇਰੇ ਵਿੱਚ ਟਹਿਲਦੇ ਰਹੋਗੇ। ਤੁਸੀਂ ਹਰ ਕੰਮ ਵਿੱਚ ਅਸਫ਼ਲ ਹੋਵੋਗੇ, ਤੁਸੀਂ ਸਦਾ ਲਈ ਦੱਬੇ ਰਹੋਗੇ ਅਤੇ ਲੁੱਟੇ ਜਾਓਗੇ, ਪਰ ਤੁਹਾਨੂੰ ਬਚਾਉਣ ਵਾਲਾ ਕੋਈ ਨਹੀਂ ਹੋਵੇਗਾ।

30ਤੁਸੀਂ ਕਿਸੇ ਇਸਤਰੀ ਨਾਲ ਮੰਗਣੀ ਕਰੋਗੇ ਪਰ ਕੋਈ ਹੋਰ ਉਸ ਨਾਲ ਲੇਟੇਗਾ। ਤੁਸੀਂ ਘਰ ਬਣਾਉਗੇ, ਪਰ ਉਸ ਵਿੱਚ ਵੱਸੋਗੇ ਨਹੀਂ। ਤੁਸੀਂ ਅੰਗੂਰੀ ਬਾਗ ਲਗਾਓਗੇ, ਪਰ ਤੁਸੀਂ ਉਸ ਦੇ ਫਲ ਦਾ ਆਨੰਦ ਵੀ ਨਹੀਂ ਮਾਣੋਗੇ।

31ਤੁਹਾਡਾ ਬਲਦ ਤੁਹਾਡੀਆਂ ਅੱਖਾਂ ਦੇ ਸਾਹਮਣੇ ਵੱਢਿਆ ਜਾਵੇਗਾ ਪਰ ਤੁਸੀਂ ਉਸ ਵਿੱਚੋਂ ਕੁਝ ਨਹੀਂ ਖਾਓਗੇ। ਤੁਹਾਡਾ ਗਧਾ ਤੁਹਾਡੇ ਕੋਲੋਂ ਜ਼ਬਰਦਸਤੀ ਖੋਹ ਲਿਆ ਜਾਵੇਗਾ ਅਤੇ ਵਾਪਸ ਨਹੀਂ ਕੀਤਾ ਜਾਵੇਗਾ। ਤੁਹਾਡੀਆਂ ਭੇਡਾਂ ਤੁਹਾਡੇ ਦੁਸ਼ਮਣਾਂ ਨੂੰ ਦਿੱਤੀਆਂ ਜਾਣਗੀਆਂ ਅਤੇ ਕੋਈ ਵੀ ਤੁਹਾਨੂੰ ਬਚਾਉਣ ਵਾਲਾ ਨਹੀਂ ਹੋਵੇਗਾ।

32ਤੁਹਾਡੇ ਪੁੱਤਰ ਅਤੇ ਧੀਆਂ ਕਿਸੇ ਹੋਰ ਕੌਮ ਨੂੰ ਦੇ ਦਿੱਤੇ ਜਾਣਗੇ ਅਤੇ ਤੁਹਾਡੀਆਂ ਅੱਖਾਂ ਸਾਰਾ ਦਿਨ ਉਹਨਾਂ ਨੂੰ ਵੇਖਣ ਲਈ ਤਰਸ ਜਾਣਗੀਆਂ, ਪਰ ਤੁਹਾਡੇ ਹੱਥਾਂ ਵਿੱਚ ਕੋਈ ਜੋਰ ਨਹੀਂ ਹੋਵੇਗਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.