2ਜੇਕਰ ਤੁਸੀਂ ਯਾਹਵੇਹ ਆਪਣੇ ਪਰਮੇਸ਼ਵਰ ਦੀ ਆਵਾਜ਼ ਸੁਣੋ, ਤਾਂ ਇਹ ਸਾਰੀਆਂ ਅਸੀਸਾਂ ਤੁਹਾਡੇ ਉੱਤੇ ਆਉਣਗੀਆਂ, ਸਗੋਂ ਤੁਹਾਡੇ ਪਿੱਛੇ ਪੈ ਕੇ ਤੁਹਾਨੂੰ ਮਿਲਣਗੀਆਂ।
3ਤੁਸੀਂ ਸ਼ਹਿਰ ਵਿੱਚ ਮੁਬਾਰਕ ਹੋਵੋਗੇ ਅਤੇ ਦੇਸ਼ ਵਿੱਚ ਮੁਬਾਰਕ ਹੋਵੋਗੇ।
4ਮੁਬਾਰਕ ਹੋਵੇਗਾ ਤੁਹਾਡੀ ਕੁੱਖ ਦਾ ਫਲ, ਤੁਹਾਡੀ ਜ਼ਮੀਨ ਦਾ ਫਲ, ਤੁਹਾਡੇ ਪਸ਼ੂਆਂ ਦਾ ਫਲ, ਤੁਹਾਡੇ ਚੌਣੇ ਦਾ ਵਾਧਾ ਅਤੇ ਤੁਹਾਡੇ ਇੱਜੜ ਦੇ ਬੱਚੇ।
5ਮੁਬਾਰਕ ਹੋਵੇਗੀ ਤੁਹਾਡੀ ਟੋਕਰੀ ਅਤੇ ਤੁਹਾਡੀ ਪਰਾਤ।
6ਮੁਬਾਰਕ ਹੋਵੋਗੇ ਤੁਸੀਂ ਅੰਦਰ ਆਉਂਦੇ ਹੋਏ ਅਤੇ ਮੁਬਾਰਕ ਹੋਵੋਗੇ ਤੁਸੀਂ ਬਾਹਰ ਜਾਂਦੇ ਹੋਏ।