45ਇਹ ਸਾਰੇ ਸਰਾਪ ਤੁਹਾਡੇ ਉੱਤੇ ਆਉਣਗੇ। ਉਹ ਤੁਹਾਡਾ ਪਿੱਛਾ ਕਰਨਗੇ ਅਤੇ ਤੁਹਾਨੂੰ ਉਦੋਂ ਤੱਕ ਫੜ੍ਹਨਗੇ ਜਦੋਂ ਤੱਕ ਤੁਸੀਂ ਤਬਾਹ ਨਹੀਂ ਹੋ ਜਾਂਦੇ, ਕਿਉਂਕਿ ਤੁਸੀਂ ਆਪਣੇ ਪਰਮੇਸ਼ਵਰ ਦੀ ਆਵਾਜ਼ ਨਹੀਂ ਸੁਣੀ ਅਤੇ ਨਾ ਉਸ ਦੇ ਹੁਕਮਾਂ ਦੀ ਪਾਲਣਾ ਕੀਤੀ ਜੋ ਉਸ ਨੇ ਤੁਹਾਨੂੰ ਦਿੱਤੇ ਹਨ।
46ਅਤੇ ਉਹ ਤੁਹਾਡੇ ਉੱਤੇ ਨਾਲੇ ਤੁਹਾਡੇ ਵੰਸ਼ ਉੱਤੇ ਸਦਾ ਤੱਕ ਨਿਸ਼ਾਨ ਅਤੇ ਅਚਰਜ਼ ਹੋਣਗੇ।
47ਕਿਉਂਕਿ ਤੁਸੀਂ ਸਭ ਕੁਝ ਹੁੰਦਿਆਂ ਹੋਇਆ ਵੀ ਯਾਹਵੇਹ ਆਪਣੇ ਪਰਮੇਸ਼ਵਰ ਦੀ ਸੇਵਾ ਅਨੰਦ ਅਤੇ ਖੁਸ਼ੀ ਨਾਲ ਨਹੀਂ ਕੀਤੀ।
48ਇਸ ਲਈ ਭੁੱਖ ਅਤੇ ਪਿਆਸ ਵਿੱਚ, ਨੰਗੇਜ ਅਤੇ ਘੋਰ ਗਰੀਬੀ ਵਿੱਚ, ਤੁਸੀਂ ਉਹਨਾਂ ਦੁਸ਼ਮਣਾਂ ਦੀ ਸੇਵਾ ਕਰੋਗੇ ਜੋ ਯਾਹਵੇਹ ਤੁਹਾਡੇ ਵਿਰੁੱਧ ਭੇਜੇਗਾ। ਉਹ ਤੁਹਾਡੀ ਗਰਦਨ ਉੱਤੇ ਲੋਹੇ ਦਾ ਜੂਲਾ ਰੱਖੇਗਾ ਜਦੋਂ ਤੱਕ ਤੁਹਾਡਾ ਨਾਸ ਨਾ ਕਰ ਦੇਵੇ।
49ਯਾਹਵੇਹ ਤੁਹਾਡੇ ਵਿਰੁੱਧ ਦੂਰੋਂ ਅਰਥਾਤ ਧਰਤੀ ਦੇ ਕੱਢੇ ਤੋਂ, ਉਕਾਬ ਦੀ ਤਰ੍ਹਾਂ ਉੱਡਣ ਵਾਲੀ ਇੱਕ ਕੌਮ ਨੂੰ ਲੈ ਆਵੇਗਾ, ਅਜਿਹੀ ਕੌਮ ਜਿਸ ਦੀ ਭਾਸ਼ਾ ਤੁਸੀਂ ਨਹੀਂ ਸਮਝੋਗੇ।