ਬਿਵਸਥਾ 28

ਉਹ ਤੁਹਾਡੇ ਪਸ਼ੂਆਂ ਦੇ ਬੱਚੇ ਅਤੇ ਤੁਹਾਡੀ ਜ਼ਮੀਨ ਦੀ ਫ਼ਸਲ ਨੂੰ ਉਦੋਂ ਤੱਕ ਖਾ ਜਾਣਗੇ ਜਦੋਂ ਤੱਕ ਤੁਸੀਂ ਨਾਸ ਨਾ ਹੋ ਜਾਓ। ਉਹ ਤੁਹਾਡੇ ਕੋਲ ਅਨਾਜ, ਨਵੀਂ ਮੈਅ ਜਾਂ ਜ਼ੈਤੂਨ ਦਾ ਤੇਲ ਨਹੀਂ ਛੱਡਣਗੇ, ਨਾ ਤੁਹਾਡੇ ਇੱਜੜਾਂ ਦੇ ਵੱਛੇ ਅਤੇ ਤੁਹਾਡੇ ਇੱਜੜਾਂ ਦੇ ਲੇਲੇ ਜਦੋਂ ਤੱਕ ਤੁਸੀਂ ਨਾਸ ਨਹੀਂ ਹੋ ਜਾਂਦੇ।

Deuteronomy 28:51 (UKJV) And he shall eat the fruit of your cattle, and the fruit of your land, until you be destroyed: which also shall not leave you either corn, wine, or oil, or the increase of your cattle, or flocks of your sheep, until he have destroyed you.

49ਯਾਹਵੇਹ ਤੁਹਾਡੇ ਵਿਰੁੱਧ ਦੂਰੋਂ ਅਰਥਾਤ ਧਰਤੀ ਦੇ ਕੱਢੇ ਤੋਂ, ਉਕਾਬ ਦੀ ਤਰ੍ਹਾਂ ਉੱਡਣ ਵਾਲੀ ਇੱਕ ਕੌਮ ਨੂੰ ਲੈ ਆਵੇਗਾ, ਅਜਿਹੀ ਕੌਮ ਜਿਸ ਦੀ ਭਾਸ਼ਾ ਤੁਸੀਂ ਨਹੀਂ ਸਮਝੋਗੇ।

50ਅਜਿਹੀ ਨਿਰਦਈ ਕੌਮ ਜੋ ਨਾ ਬਜ਼ੁਰਗਾਂ ਦਾ ਆਦਰ ਕਰੇਗੀ ਅਤੇ ਨਾ ਜੁਆਨਾਂ ਉੱਤੇ ਦਯਾ ਕਰੇਗੀ।

51ਉਹ ਤੁਹਾਡੇ ਪਸ਼ੂਆਂ ਦੇ ਬੱਚੇ ਅਤੇ ਤੁਹਾਡੀ ਜ਼ਮੀਨ ਦੀ ਫ਼ਸਲ ਨੂੰ ਉਦੋਂ ਤੱਕ ਖਾ ਜਾਣਗੇ ਜਦੋਂ ਤੱਕ ਤੁਸੀਂ ਨਾਸ ਨਾ ਹੋ ਜਾਓ। ਉਹ ਤੁਹਾਡੇ ਕੋਲ ਅਨਾਜ, ਨਵੀਂ ਮੈਅ ਜਾਂ ਜ਼ੈਤੂਨ ਦਾ ਤੇਲ ਨਹੀਂ ਛੱਡਣਗੇ, ਨਾ ਤੁਹਾਡੇ ਇੱਜੜਾਂ ਦੇ ਵੱਛੇ ਅਤੇ ਤੁਹਾਡੇ ਇੱਜੜਾਂ ਦੇ ਲੇਲੇ ਜਦੋਂ ਤੱਕ ਤੁਸੀਂ ਨਾਸ ਨਹੀਂ ਹੋ ਜਾਂਦੇ।

52ਉਹ ਤੁਹਾਡੇ ਦੇਸ਼ ਦੇ ਸਾਰੇ ਸ਼ਹਿਰਾਂ ਨੂੰ ਉਦੋਂ ਤੱਕ ਘੇਰਾ ਪਾ ਲੈਣਗੇ ਜਦੋਂ ਤੱਕ ਉੱਚੀਆਂ ਕਿਲ੍ਹੇ ਵਾਲੀਆਂ ਕੰਧਾਂ ਜਿਨ੍ਹਾਂ ਵਿੱਚ ਤੁਸੀਂ ਭਰੋਸਾ ਕਰਦੇ ਹੋ ਢਹਿ ਨਾ ਜਾਣ, ਉਹ ਉਸ ਧਰਤੀ ਦੇ ਸਾਰੇ ਸ਼ਹਿਰਾਂ ਨੂੰ ਘੇਰਾ ਪਾ ਲੈਣਗੇ ਜੋ ਤੁਹਾਡਾ ਪਰਮੇਸ਼ਵਰ ਤੁਹਾਨੂੰ ਦੇ ਰਿਹਾ ਹੈ।

53ਕਿਉਂਕਿ ਘੇਰਾਬੰਦੀ ਦੌਰਾਨ ਤੁਹਾਡੇ ਦੁਸ਼ਮਣ ਤੁਹਾਡੇ ਉੱਤੇ ਕਸ਼ਟ ਲਿਆਉਣਗੇ ਅਤੇ ਤੁਸੀਂ ਆਪਣੀ ਕੁੱਖ ਦਾ ਫਲ ਅਰਥਾਤ ਆਪਣੇ ਪੁੱਤਰਾਂ ਅਤੇ ਧੀਆਂ ਦਾ ਮਾਸ ਖਾਓਗੇ ਜੋ ਤੁਹਾਡੇ ਪਰਮੇਸ਼ਵਰ ਨੇ ਤੁਹਾਨੂੰ ਦਿੱਤਾ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.