ਬਿਵਸਥਾ 28

ਅਤੇ ਉਹ ਆਪਣੇ ਬੱਚਿਆਂ ਦੇ ਮਾਸ ਵਿੱਚੋਂ ਜਿਹੜਾ ਉਹ ਖਾਂਦਾ ਹੈ ਕਿਸੇ ਨੂੰ ਨਹੀਂ ਦੇਵੇਗਾ, ਕਿਉਂ ਜੋ ਉਸ ਘੇਰੇ ਅਤੇ ਉਸ ਬਿਪਤਾ ਵਿੱਚ ਜਿਸ ਨਾਲ ਤੁਹਾਡੇ ਸਾਰੇ ਫਾਟਕਾਂ ਦੇ ਅੰਦਰ ਤੁਹਾਨੂੰ ਸਤਾਉਣਗੇ, ਉਸ ਦੇ ਲਈ ਹੋਰ ਕੁਝ ਬਾਕੀ ਨਹੀਂ ਰਿਹਾ।

Deuteronomy 28:55 (UKJV) So that he will not give to any of them of the flesh of his children whom he shall eat: because he has nothing left him in the siege, and in the strictness, wherewith yours enemies shall distress you in all your gates.

53ਕਿਉਂਕਿ ਘੇਰਾਬੰਦੀ ਦੌਰਾਨ ਤੁਹਾਡੇ ਦੁਸ਼ਮਣ ਤੁਹਾਡੇ ਉੱਤੇ ਕਸ਼ਟ ਲਿਆਉਣਗੇ ਅਤੇ ਤੁਸੀਂ ਆਪਣੀ ਕੁੱਖ ਦਾ ਫਲ ਅਰਥਾਤ ਆਪਣੇ ਪੁੱਤਰਾਂ ਅਤੇ ਧੀਆਂ ਦਾ ਮਾਸ ਖਾਓਗੇ ਜੋ ਤੁਹਾਡੇ ਪਰਮੇਸ਼ਵਰ ਨੇ ਤੁਹਾਨੂੰ ਦਿੱਤਾ ਹੈ।

54ਤੁਹਾਡੇ ਵਿੱਚੋਂ ਸਭ ਤੋਂ ਕੋਮਲ ਅਤੇ ਸੰਵੇਦਨਸ਼ੀਲ ਸੁਭਾਅ ਵਾਲਾ ਮਨੁੱਖ ਨੂੰ ਵੀ ਆਪਣੇ ਭਰਾ ਜਾਂ ਉਸ ਦੀ ਪਿਆਰੀ ਪਤਨੀ ਜਾਂ ਆਪਣੇ ਬਚੇ ਹੋਏ ਬੱਚਿਆਂ ਉੱਤੇ ਕੋਈ ਤਰਸ ਨਹੀਂ ਆਵੇਗਾ।

55ਅਤੇ ਉਹ ਆਪਣੇ ਬੱਚਿਆਂ ਦੇ ਮਾਸ ਵਿੱਚੋਂ ਜਿਹੜਾ ਉਹ ਖਾਂਦਾ ਹੈ ਕਿਸੇ ਨੂੰ ਨਹੀਂ ਦੇਵੇਗਾ, ਕਿਉਂ ਜੋ ਉਸ ਘੇਰੇ ਅਤੇ ਉਸ ਬਿਪਤਾ ਵਿੱਚ ਜਿਸ ਨਾਲ ਤੁਹਾਡੇ ਸਾਰੇ ਫਾਟਕਾਂ ਦੇ ਅੰਦਰ ਤੁਹਾਨੂੰ ਸਤਾਉਣਗੇ, ਉਸ ਦੇ ਲਈ ਹੋਰ ਕੁਝ ਬਾਕੀ ਨਹੀਂ ਰਿਹਾ।

56ਤੁਹਾਡੇ ਵਿੱਚੋਂ ਉਹ ਕੋਮਲ ਅਤੇ ਨਾਜ਼ੁਕ ਇਸਤਰੀ ਜਿਸ ਨੇ ਕਦੀ ਕੋਮਲਤਾ ਅਤੇ ਨਜ਼ਾਕਤ ਦੇ ਕਾਰਨ ਆਪਣੇ ਪੈਰ ਧਰਤੀ ਉੱਤੇ ਰੱਖਣ ਦਾ ਹੌਂਸਲਾ ਨਹੀਂ ਕੀਤਾ, ਉਸ ਦੀ ਅੱਖ ਆਪਣੇ ਪਿਆਰੇ ਪਤੀ ਅਤੇ ਆਪਣੇ ਪੁੱਤਰ ਅਤੇ ਧੀ ਵੱਲ,

57ਆਪਣੀ ਆਓਲ ਵੱਲ ਜਿਹੜੀ ਉਸ ਦੀਆਂ ਲੱਤਾਂ ਦੇ ਵਿੱਚੋਂ ਦੀ ਨਿੱਕਲੀ ਹੈ ਅਤੇ ਉਹਨਾਂ ਬੱਚਿਆਂ ਵੱਲ ਭੈੜੀ ਹੋਵੇਗੀ, ਜਿਨ੍ਹਾਂ ਨੂੰ ਉਸ ਨੇ ਜਨਮ ਦਿੱਤਾ, ਕਿਉਂ ਜੋ ਉਸ ਘੇਰੇ ਅਤੇ ਬਿਪਤਾ ਵਿੱਚ ਜਿਸ ਦੇ ਨਾਲ ਤੁਹਾਡੇ ਵੈਰੀ ਤੁਹਾਡੇ ਫਾਟਕਾਂ ਦੇ ਅੰਦਰ ਤੁਹਾਨੂੰ ਸਤਾਉਣਗੇ, ਉਹ ਸਾਰੀਆਂ ਚੀਜ਼ਾਂ ਦੀ ਥੁੜ ਦੇ ਕਾਰਨ ਚੁੱਪ ਕੀਤੇ ਉਹਨਾਂ ਨੂੰ ਖਾ ਜਾਵੇਗੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.