ਬਿਵਸਥਾ 28

ਜੇਕਰ ਤੁਸੀਂ ਇਸ ਬਿਵਸਥਾ ਵਿੱਚ ਲਿਖੀਆਂ ਸਾਰੀਆਂ ਗੱਲਾਂ ਨੂੰ ਧਿਆਨ ਵਿੱਚ ਨਾ ਰੱਖੋ, ਪੂਰੇ ਕਰਨ ਦੀ ਪਾਲਣਾ ਨਾ ਕਰੋ ਕਿ ਤੁਸੀਂ ਉਸ ਪ੍ਰਤਾਪੀ ਅਤੇ ਭੈਅ ਦਾਇਕ ਨਾਮ ਤੋਂ ਅਰਥਾਤ ਯਾਹਵੇਹ ਆਪਣੇ ਪਰਮੇਸ਼ਵਰ ਤੋਂ ਡਰੋਂ।

Deuteronomy 28:58 (UKJV) If you will not observe to do all the words of this law that are written in this book, that you may fear this glorious and fearful name, THE LORD Your GOD;

56ਤੁਹਾਡੇ ਵਿੱਚੋਂ ਉਹ ਕੋਮਲ ਅਤੇ ਨਾਜ਼ੁਕ ਇਸਤਰੀ ਜਿਸ ਨੇ ਕਦੀ ਕੋਮਲਤਾ ਅਤੇ ਨਜ਼ਾਕਤ ਦੇ ਕਾਰਨ ਆਪਣੇ ਪੈਰ ਧਰਤੀ ਉੱਤੇ ਰੱਖਣ ਦਾ ਹੌਂਸਲਾ ਨਹੀਂ ਕੀਤਾ, ਉਸ ਦੀ ਅੱਖ ਆਪਣੇ ਪਿਆਰੇ ਪਤੀ ਅਤੇ ਆਪਣੇ ਪੁੱਤਰ ਅਤੇ ਧੀ ਵੱਲ,

57ਆਪਣੀ ਆਓਲ ਵੱਲ ਜਿਹੜੀ ਉਸ ਦੀਆਂ ਲੱਤਾਂ ਦੇ ਵਿੱਚੋਂ ਦੀ ਨਿੱਕਲੀ ਹੈ ਅਤੇ ਉਹਨਾਂ ਬੱਚਿਆਂ ਵੱਲ ਭੈੜੀ ਹੋਵੇਗੀ, ਜਿਨ੍ਹਾਂ ਨੂੰ ਉਸ ਨੇ ਜਨਮ ਦਿੱਤਾ, ਕਿਉਂ ਜੋ ਉਸ ਘੇਰੇ ਅਤੇ ਬਿਪਤਾ ਵਿੱਚ ਜਿਸ ਦੇ ਨਾਲ ਤੁਹਾਡੇ ਵੈਰੀ ਤੁਹਾਡੇ ਫਾਟਕਾਂ ਦੇ ਅੰਦਰ ਤੁਹਾਨੂੰ ਸਤਾਉਣਗੇ, ਉਹ ਸਾਰੀਆਂ ਚੀਜ਼ਾਂ ਦੀ ਥੁੜ ਦੇ ਕਾਰਨ ਚੁੱਪ ਕੀਤੇ ਉਹਨਾਂ ਨੂੰ ਖਾ ਜਾਵੇਗੀ।

58ਜੇਕਰ ਤੁਸੀਂ ਇਸ ਬਿਵਸਥਾ ਵਿੱਚ ਲਿਖੀਆਂ ਸਾਰੀਆਂ ਗੱਲਾਂ ਨੂੰ ਧਿਆਨ ਵਿੱਚ ਨਾ ਰੱਖੋ, ਪੂਰੇ ਕਰਨ ਦੀ ਪਾਲਣਾ ਨਾ ਕਰੋ ਕਿ ਤੁਸੀਂ ਉਸ ਪ੍ਰਤਾਪੀ ਅਤੇ ਭੈਅ ਦਾਇਕ ਨਾਮ ਤੋਂ ਅਰਥਾਤ ਯਾਹਵੇਹ ਆਪਣੇ ਪਰਮੇਸ਼ਵਰ ਤੋਂ ਡਰੋਂ।

59ਯਾਹਵੇਹ ਤੁਹਾਡੇ ਅਤੇ ਤੁਹਾਡੇ ਉੱਤਰਾਧਿਕਾਰੀਆਂ ਉੱਤੇ ਭਿਆਨਕ ਬਿਪਤਾਵਾਂ, ਗੰਭੀਰ ਅਤੇ ਲੰਬੀਆਂ ਬਿਪਤਾਵਾਂ ਅਤੇ ਬਿਮਾਰੀਆਂ ਭੇਜੇਗਾ।

60ਉਹ ਮਿਸਰ ਦੀਆਂ ਸਾਰੀਆਂ ਬਿਮਾਰੀਆਂ ਤੁਹਾਡੇ ਉੱਤੇ ਲਿਆਵੇਗਾ ਜਿਨ੍ਹਾਂ ਤੋਂ ਤੁਸੀਂ ਡਰਦੇ ਸੀ ਅਤੇ ਉਹ ਤੁਹਾਡੇ ਨਾਲ ਚਿੰਬੜੀਆਂ ਰਹਿਣਗੀਆਂ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.