57ਆਪਣੀ ਆਓਲ ਵੱਲ ਜਿਹੜੀ ਉਸ ਦੀਆਂ ਲੱਤਾਂ ਦੇ ਵਿੱਚੋਂ ਦੀ ਨਿੱਕਲੀ ਹੈ ਅਤੇ ਉਹਨਾਂ ਬੱਚਿਆਂ ਵੱਲ ਭੈੜੀ ਹੋਵੇਗੀ, ਜਿਨ੍ਹਾਂ ਨੂੰ ਉਸ ਨੇ ਜਨਮ ਦਿੱਤਾ, ਕਿਉਂ ਜੋ ਉਸ ਘੇਰੇ ਅਤੇ ਬਿਪਤਾ ਵਿੱਚ ਜਿਸ ਦੇ ਨਾਲ ਤੁਹਾਡੇ ਵੈਰੀ ਤੁਹਾਡੇ ਫਾਟਕਾਂ ਦੇ ਅੰਦਰ ਤੁਹਾਨੂੰ ਸਤਾਉਣਗੇ, ਉਹ ਸਾਰੀਆਂ ਚੀਜ਼ਾਂ ਦੀ ਥੁੜ ਦੇ ਕਾਰਨ ਚੁੱਪ ਕੀਤੇ ਉਹਨਾਂ ਨੂੰ ਖਾ ਜਾਵੇਗੀ।
58ਜੇਕਰ ਤੁਸੀਂ ਇਸ ਬਿਵਸਥਾ ਵਿੱਚ ਲਿਖੀਆਂ ਸਾਰੀਆਂ ਗੱਲਾਂ ਨੂੰ ਧਿਆਨ ਵਿੱਚ ਨਾ ਰੱਖੋ, ਪੂਰੇ ਕਰਨ ਦੀ ਪਾਲਣਾ ਨਾ ਕਰੋ ਕਿ ਤੁਸੀਂ ਉਸ ਪ੍ਰਤਾਪੀ ਅਤੇ ਭੈਅ ਦਾਇਕ ਨਾਮ ਤੋਂ ਅਰਥਾਤ ਯਾਹਵੇਹ ਆਪਣੇ ਪਰਮੇਸ਼ਵਰ ਤੋਂ ਡਰੋਂ।
59ਯਾਹਵੇਹ ਤੁਹਾਡੇ ਅਤੇ ਤੁਹਾਡੇ ਉੱਤਰਾਧਿਕਾਰੀਆਂ ਉੱਤੇ ਭਿਆਨਕ ਬਿਪਤਾਵਾਂ, ਗੰਭੀਰ ਅਤੇ ਲੰਬੀਆਂ ਬਿਪਤਾਵਾਂ ਅਤੇ ਬਿਮਾਰੀਆਂ ਭੇਜੇਗਾ।
60ਉਹ ਮਿਸਰ ਦੀਆਂ ਸਾਰੀਆਂ ਬਿਮਾਰੀਆਂ ਤੁਹਾਡੇ ਉੱਤੇ ਲਿਆਵੇਗਾ ਜਿਨ੍ਹਾਂ ਤੋਂ ਤੁਸੀਂ ਡਰਦੇ ਸੀ ਅਤੇ ਉਹ ਤੁਹਾਡੇ ਨਾਲ ਚਿੰਬੜੀਆਂ ਰਹਿਣਗੀਆਂ।
61ਯਾਹਵੇਹ ਤੁਹਾਡੇ ਉੱਤੇ ਹਰ ਤਰ੍ਹਾਂ ਦੀ ਬੀਮਾਰੀ ਅਤੇ ਬਿਪਤਾ ਜਿਹੜੀਆਂ ਬਿਵਸਥਾ ਦੀ ਪੋਥੀ ਵਿੱਚ ਲਿਖੀਆਂ ਨਹੀਂ ਗਈਆਂ ਲਿਆਵੇਗਾ, ਜਦੋਂ ਤੱਕ ਤੁਸੀਂ ਨਾਸ਼ ਨਹੀਂ ਹੋ ਜਾਂਦੇ।