60ਉਹ ਮਿਸਰ ਦੀਆਂ ਸਾਰੀਆਂ ਬਿਮਾਰੀਆਂ ਤੁਹਾਡੇ ਉੱਤੇ ਲਿਆਵੇਗਾ ਜਿਨ੍ਹਾਂ ਤੋਂ ਤੁਸੀਂ ਡਰਦੇ ਸੀ ਅਤੇ ਉਹ ਤੁਹਾਡੇ ਨਾਲ ਚਿੰਬੜੀਆਂ ਰਹਿਣਗੀਆਂ।
61ਯਾਹਵੇਹ ਤੁਹਾਡੇ ਉੱਤੇ ਹਰ ਤਰ੍ਹਾਂ ਦੀ ਬੀਮਾਰੀ ਅਤੇ ਬਿਪਤਾ ਜਿਹੜੀਆਂ ਬਿਵਸਥਾ ਦੀ ਪੋਥੀ ਵਿੱਚ ਲਿਖੀਆਂ ਨਹੀਂ ਗਈਆਂ ਲਿਆਵੇਗਾ, ਜਦੋਂ ਤੱਕ ਤੁਸੀਂ ਨਾਸ਼ ਨਹੀਂ ਹੋ ਜਾਂਦੇ।
62ਤੁਸੀਂ ਜੋ ਅਕਾਸ਼ ਦੇ ਤਾਰਿਆਂ ਜਿੰਨੇ ਅਣਗਿਣਤ ਸੀ ਪਰ ਗਿਣਤੀ ਵਿੱਚ ਥੋੜ੍ਹੇ ਹੀ ਰਹਿ ਜਾਵੋਂਗੇ ਕਿਉਂ ਜੋ ਤੁਸੀਂ ਆਪਣੇ ਯਾਹਵੇਹ ਦਾ ਹੁਕਮ ਨਹੀਂ ਮੰਨਿਆ।
63ਜਿਵੇਂ ਯਾਹਵੇਹ ਨੂੰ ਚੰਗਾ ਲੱਗਾ ਕਿ ਉਹ ਤੁਹਾਨੂੰ ਖੁਸ਼ਹਾਲ ਕਰੇ ਅਤੇ ਗਿਣਤੀ ਵਿੱਚ ਵਾਧਾ ਕਰੇ, ਉਸੇ ਤਰ੍ਹਾਂ ਉਹ ਤੁਹਾਨੂੰ ਬਰਬਾਦ ਅਤੇ ਨਾਸ ਕਰਨ ਲਈ ਪ੍ਰਸੰਨ ਹੋਵੇਗਾ। ਤੁਹਾਨੂੰ ਉਸ ਧਰਤੀ ਤੋਂ ਉਖਾੜ ਦਿੱਤਾ ਜਾਵੇਗਾ ਜਿਸ ਉੱਤੇ ਤੁਸੀਂ ਕਬਜ਼ਾ ਕਰਨ ਲਈ ਜਾ ਰਹੇ ਹੋ।
64ਤਦ ਯਾਹਵੇਹ ਤੁਹਾਨੂੰ ਧਰਤੀ ਦੇ ਇੱਕ ਸਿਰੇ ਤੋਂ ਦੂਜੇ ਸਿਰੇ ਤੱਕ ਸਾਰੀਆਂ ਕੌਮਾਂ ਵਿੱਚ ਖਿੰਡਾ ਦੇਵੇਗਾ। ਉੱਥੇ ਤੁਸੀਂ ਦੂਜੇ ਦੇਵਤਿਆਂ ਦੀ ਉਪਾਸਨਾ ਕਰੋਗੇ, ਲੱਕੜ ਅਤੇ ਪੱਥਰ ਦੇ ਦੇਵਤਿਆਂ ਦੀ ਜਿਨ੍ਹਾਂ ਨੂੰ ਨਾ ਤਾਂ ਤੁਸੀਂ ਅਤੇ ਨਾ ਹੀ ਤੁਹਾਡੇ ਪੁਰਖੇ ਜਾਣਦੇ ਸਨ।