ਬਿਵਸਥਾ 29

ਸਾਰੀ ਧਰਤੀ ਲੂਣ ਅਤੇ ਗੰਧਕ ਦੀ ਬਲਦੀ ਰਹਿੰਦ-ਖੂੰਹਦ ਦੀ ਹੋ ਜਾਵੇਗੀ, ਕੁਝ ਵੀ ਨਹੀਂ ਬੀਜਿਆ ਜਾਵੇਗਾ, ਨਾ ਕੁਝ ਉੱਗੇਗਾ, ਨਾ ਕੋਈ ਬਨਸਪਤੀ ਉੱਗੇਗੀ। ਇਹ ਸੋਦੋਮ ਅਤੇ ਗਾਮੂਰਾਹ, ਅਦਮਾਹ ਅਤੇ ਜ਼ਬੋਯੀਮ ਦੀ ਤਬਾਹੀ ਵਰਗਾ ਹੋਵੇਗਾ, ਜਿਸ ਨੂੰ ਯਾਹਵੇਹ ਨੇ ਭਿਆਨਕ ਕ੍ਰੋਧ ਵਿੱਚ ਉਖਾੜ ਦਿੱਤਾ ਸੀ।

Deuteronomy 29:23 (UKJV) And that the whole land thereof is brimstone, and salt, and burning, that it is not sown, nor bears, nor any grass grows therein, like the overthrow of Sodom, and Gomorrah, Admah, and Zeboim, which the LORD overthrew in his anger, and in his wrath:

21ਬਿਵਸਥਾ ਦੀ ਇਸ ਪੋਥੀ ਵਿੱਚ ਲਿਖੇ ਨੇਮ ਦੇ ਸਾਰੇ ਸਰਾਪਾਂ ਦੇ ਅਨੁਸਾਰ, ਯਾਹਵੇਹ ਉਹਨਾਂ ਨੂੰ ਇਸਰਾਏਲ ਦੇ ਸਾਰੇ ਗੋਤਾਂ ਵਿੱਚੋਂ ਬਿਪਤਾ ਲਈ ਵੱਖਰਾ ਕਰੇਗਾ।

22ਅਤੇ ਆਉਣ ਵਾਲੀ ਪੀੜ੍ਹੀ ਵਿੱਚ ਤੁਹਾਡੇ ਬੱਚੇ ਜਿਹੜੇ ਤੁਹਾਡੇ ਬਾਅਦ ਪੈਦਾ ਹੋਣਗੇ ਅਤੇ ਦੂਰ-ਦੁਰਾਡੇ ਦੇ ਦੇਸ਼ਾਂ ਤੋਂ ਆਉਣ ਵਾਲੇ ਪਰਦੇਸੀ ਵੀ, ਜਦ ਉਹ ਉਸ ਦੇਸ਼ ਦੀਆਂ ਬਵਾਂ ਅਤੇ ਉਸ ਵਿੱਚ ਯਾਹਵੇਹ ਦੀਆਂ ਫੈਲਾਈਆਂ ਹੋਈਆਂ ਬਿਮਾਰੀਆਂ ਨੂੰ ਵੇਖਣਗੇ ਤਾਂ ਆਖਣਗੇ।

23ਸਾਰੀ ਧਰਤੀ ਲੂਣ ਅਤੇ ਗੰਧਕ ਦੀ ਬਲਦੀ ਰਹਿੰਦ-ਖੂੰਹਦ ਦੀ ਹੋ ਜਾਵੇਗੀ, ਕੁਝ ਵੀ ਨਹੀਂ ਬੀਜਿਆ ਜਾਵੇਗਾ, ਨਾ ਕੁਝ ਉੱਗੇਗਾ, ਨਾ ਕੋਈ ਬਨਸਪਤੀ ਉੱਗੇਗੀ। ਇਹ ਸੋਦੋਮ ਅਤੇ ਗਾਮੂਰਾਹ, ਅਦਮਾਹ ਅਤੇ ਜ਼ਬੋਯੀਮ ਦੀ ਤਬਾਹੀ ਵਰਗਾ ਹੋਵੇਗਾ, ਜਿਸ ਨੂੰ ਯਾਹਵੇਹ ਨੇ ਭਿਆਨਕ ਕ੍ਰੋਧ ਵਿੱਚ ਉਖਾੜ ਦਿੱਤਾ ਸੀ।

24ਸਾਰੀਆਂ ਕੌਮਾਂ ਪੁੱਛਣਗੀਆਂ, “ਯਾਹਵੇਹ ਨੇ ਇਸ ਧਰਤੀ ਨਾਲ ਅਜਿਹਾ ਕਿਉਂ ਕੀਤਾ ਹੈ? ਇਹ ਭਿਆਨਕ, ਭੜਕਦਾ ਗੁੱਸਾ ਕਿਉਂ?”

25ਅਤੇ ਜਵਾਬ ਇਹ ਹੋਵੇਗਾ, “ਇਹ ਇਸ ਲਈ ਹੈ ਕਿਉਂਕਿ ਇਨ੍ਹਾਂ ਲੋਕਾਂ ਨੇ ਆਪਣੇ ਪੁਰਖਿਆਂ ਦੇ ਪਰਮੇਸ਼ਵਰ ਦੇ ਨੇਮ ਨੂੰ ਛੱਡ ਦਿੱਤਾ, ਜਿਸ ਨੇਮ ਨੂੰ ਉਸ ਨੇ ਮਿਸਰ ਵਿੱਚੋਂ ਬਾਹਰ ਲਿਆਉਣ ਵੇਲੇ ਉਹਨਾਂ ਨਾਲ ਬੰਨ੍ਹਿਆ ਸੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.