25ਅਤੇ ਜਵਾਬ ਇਹ ਹੋਵੇਗਾ, “ਇਹ ਇਸ ਲਈ ਹੈ ਕਿਉਂਕਿ ਇਨ੍ਹਾਂ ਲੋਕਾਂ ਨੇ ਆਪਣੇ ਪੁਰਖਿਆਂ ਦੇ ਪਰਮੇਸ਼ਵਰ ਦੇ ਨੇਮ ਨੂੰ ਛੱਡ ਦਿੱਤਾ, ਜਿਸ ਨੇਮ ਨੂੰ ਉਸ ਨੇ ਮਿਸਰ ਵਿੱਚੋਂ ਬਾਹਰ ਲਿਆਉਣ ਵੇਲੇ ਉਹਨਾਂ ਨਾਲ ਬੰਨ੍ਹਿਆ ਸੀ।
26ਉਹਨਾਂ ਨੇ ਜਾ ਕੇ ਹੋਰਨਾਂ ਦੇਵਤਿਆਂ ਦੀ ਉਪਾਸਨਾ ਕੀਤੀ ਅਤੇ ਉਹਨਾਂ ਨੂੰ ਮੱਥਾ ਟੇਕਿਆ, ਜਿਨ੍ਹਾਂ ਨੂੰ ਉਹ ਨਹੀਂ ਜਾਣਦੇ ਸਨ, ਉਹ ਦੇਵਤੇ ਜਿਨ੍ਹਾਂ ਨੂੰ ਉਹ ਨੇ ਉਹਨਾਂ ਲਈ ਨਹੀਂ ਠਹਿਰਾਇਆ ਸੀ।
27ਇਸ ਲਈ ਯਾਹਵੇਹ ਦਾ ਕ੍ਰੋਧ ਇਸ ਧਰਤੀ ਉੱਤੇ ਭੜਕਿਆ ਅਤੇ ਉਹ ਇਸ ਪੁਸਤਕ ਵਿੱਚ ਲਿਖੇ ਸਾਰੇ ਸਰਾਪਾਂ ਨੂੰ ਇਸ ਉੱਤੇ ਲੈ ਆਇਆ।
28ਗੁੱਸੇ ਵਿੱਚ ਅਤੇ ਵੱਡੇ ਕ੍ਰੋਧ ਵਿੱਚ ਯਾਹਵੇਹ ਨੇ ਉਹਨਾਂ ਨੂੰ ਉਹਨਾਂ ਦੀ ਧਰਤੀ ਤੋਂ ਉਖਾੜ ਸੁੱਟਿਆ ਅਤੇ ਉਹਨਾਂ ਨੂੰ ਕਿਸੇ ਹੋਰ ਦੇਸ਼ ਵਿੱਚ ਸੁੱਟ ਦਿੱਤਾ, ਜਿਵੇਂ ਕਿ ਹੁਣ ਹੈ।”
29ਗੁਪਤ ਗੱਲਾਂ ਸਾਡੇ ਯਾਹਵੇਹ ਪਰਮੇਸ਼ਵਰ ਦੀਆਂ ਹਨ, ਪਰ ਜਿਹੜੀਆਂ ਗੱਲਾਂ ਪ੍ਰਗਟ ਕੀਤੀਆਂ ਗਈਆਂ ਹਨ ਉਹ ਸਾਡੇ ਅਤੇ ਸਾਡੇ ਬੱਚਿਆਂ ਲਈ ਹਨ, ਤਾਂ ਜੋ ਅਸੀਂ ਇਸ ਬਿਵਸਥਾ ਦੀਆਂ ਸਾਰੀਆਂ ਗੱਲਾਂ ਦੀ ਪਾਲਣਾ ਕਰਦੇ ਰਹੀਏ।