ਬਿਵਸਥਾ 29

ਗੁੱਸੇ ਵਿੱਚ ਅਤੇ ਵੱਡੇ ਕ੍ਰੋਧ ਵਿੱਚ ਯਾਹਵੇਹ ਨੇ ਉਹਨਾਂ ਨੂੰ ਉਹਨਾਂ ਦੀ ਧਰਤੀ ਤੋਂ ਉਖਾੜ ਸੁੱਟਿਆ ਅਤੇ ਉਹਨਾਂ ਨੂੰ ਕਿਸੇ ਹੋਰ ਦੇਸ਼ ਵਿੱਚ ਸੁੱਟ ਦਿੱਤਾ, ਜਿਵੇਂ ਕਿ ਹੁਣ ਹੈ।”

Deuteronomy 29:28 (UKJV) And the LORD rooted them out of their land in anger, and in wrath, and in great indignation, and cast them into another land, as it is this day.

26ਉਹਨਾਂ ਨੇ ਜਾ ਕੇ ਹੋਰਨਾਂ ਦੇਵਤਿਆਂ ਦੀ ਉਪਾਸਨਾ ਕੀਤੀ ਅਤੇ ਉਹਨਾਂ ਨੂੰ ਮੱਥਾ ਟੇਕਿਆ, ਜਿਨ੍ਹਾਂ ਨੂੰ ਉਹ ਨਹੀਂ ਜਾਣਦੇ ਸਨ, ਉਹ ਦੇਵਤੇ ਜਿਨ੍ਹਾਂ ਨੂੰ ਉਹ ਨੇ ਉਹਨਾਂ ਲਈ ਨਹੀਂ ਠਹਿਰਾਇਆ ਸੀ।

27ਇਸ ਲਈ ਯਾਹਵੇਹ ਦਾ ਕ੍ਰੋਧ ਇਸ ਧਰਤੀ ਉੱਤੇ ਭੜਕਿਆ ਅਤੇ ਉਹ ਇਸ ਪੁਸਤਕ ਵਿੱਚ ਲਿਖੇ ਸਾਰੇ ਸਰਾਪਾਂ ਨੂੰ ਇਸ ਉੱਤੇ ਲੈ ਆਇਆ।

28ਗੁੱਸੇ ਵਿੱਚ ਅਤੇ ਵੱਡੇ ਕ੍ਰੋਧ ਵਿੱਚ ਯਾਹਵੇਹ ਨੇ ਉਹਨਾਂ ਨੂੰ ਉਹਨਾਂ ਦੀ ਧਰਤੀ ਤੋਂ ਉਖਾੜ ਸੁੱਟਿਆ ਅਤੇ ਉਹਨਾਂ ਨੂੰ ਕਿਸੇ ਹੋਰ ਦੇਸ਼ ਵਿੱਚ ਸੁੱਟ ਦਿੱਤਾ, ਜਿਵੇਂ ਕਿ ਹੁਣ ਹੈ।”

29ਗੁਪਤ ਗੱਲਾਂ ਸਾਡੇ ਯਾਹਵੇਹ ਪਰਮੇਸ਼ਵਰ ਦੀਆਂ ਹਨ, ਪਰ ਜਿਹੜੀਆਂ ਗੱਲਾਂ ਪ੍ਰਗਟ ਕੀਤੀਆਂ ਗਈਆਂ ਹਨ ਉਹ ਸਾਡੇ ਅਤੇ ਸਾਡੇ ਬੱਚਿਆਂ ਲਈ ਹਨ, ਤਾਂ ਜੋ ਅਸੀਂ ਇਸ ਬਿਵਸਥਾ ਦੀਆਂ ਸਾਰੀਆਂ ਗੱਲਾਂ ਦੀ ਪਾਲਣਾ ਕਰਦੇ ਰਹੀਏ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.