7ਜਦੋਂ ਤੁਸੀਂ ਇਸ ਥਾਂ ਪਹੁੰਚੇ ਤਾਂ ਹੇਸ਼ਬੋਨ ਦਾ ਰਾਜਾ ਸੀਹੋਨ ਅਤੇ ਬਾਸ਼ਾਨ ਦਾ ਰਾਜਾ ਓਗ ਸਾਡੇ ਨਾਲ ਲੜਨ ਲਈ ਨਿੱਕਲਿਆ ਪਰ ਅਸੀਂ ਉਹਨਾਂ ਨੂੰ ਹਰਾ ਦਿੱਤਾ।
8ਅਸੀਂ ਉਹਨਾਂ ਦੀ ਧਰਤੀ ਲੈ ਲਈ ਅਤੇ ਉਹ ਰਊਬੇਨੀਆਂ, ਗਾਦੀਆਂ ਅਤੇ ਮਨੱਸ਼ੇਹ ਦੇ ਅੱਧੇ ਗੋਤ ਨੂੰ ਵਿਰਾਸਤ ਵਿੱਚ ਦੇ ਦਿੱਤੀ।
9ਇਸ ਨੇਮ ਦੀਆਂ ਸ਼ਰਤਾਂ ਨੂੰ ਧਿਆਨ ਨਾਲ ਮੰਨੋ, ਤਾਂ ਜੋ ਤੁਸੀਂ ਹਰ ਕੰਮ ਵਿੱਚ ਸਫ਼ਲ ਹੋ ਸਕੋ।
10ਅੱਜ ਤੁਸੀਂ ਸਾਰੇ ਆਪਣੇ ਯਾਹਵੇਹ ਆਪਣੇ ਪਰਮੇਸ਼ਵਰ ਦੇ ਅੱਗੇ ਖੜ੍ਹੇ ਹੋ, ਤੁਹਾਡੇ ਆਗੂ ਅਤੇ ਸਰਦਾਰ, ਤੁਹਾਡੇ ਬਜ਼ੁਰਗਾਂ ਅਤੇ ਅਧਿਕਾਰੀਆਂ ਅਤੇ ਇਸਰਾਏਲ ਦੇ ਸਾਰੇ ਮਨੁੱਖ।
11ਤੁਹਾਡੇ ਬੱਚਿਆਂ ਅਤੇ ਤੁਹਾਡੀਆਂ ਪਤਨੀਆਂ ਅਤੇ ਤੁਹਾਡੇ ਡੇਰਿਆਂ ਵਿੱਚ ਰਹਿਣ ਵਾਲੇ ਪਰਦੇਸੀਆਂ ਦੇ ਨਾਲ ਜੋ ਤੁਹਾਡੀਆਂ ਲੱਕੜਾਂ ਕੱਟਦੇ ਹਨ ਅਤੇ ਤੁਹਾਡਾ ਪਾਣੀ ਚੁੱਕਦੇ ਹਨ।