ਬਿਵਸਥਾ 3

ਯਾਹਵੇਹ ਨੇ ਮੈਨੂੰ ਆਖਿਆ, “ਉਸ ਤੋਂ ਨਾ ਡਰ ਕਿਉਂ ਜੋ ਮੈਂ ਉਸਨੂੰ ਉਸਦੀ ਸਾਰੀ ਸੈਨਾ ਅਤੇ ਉਸਦੀ ਧਰਤੀ ਸਮੇਤ ਤੁਹਾਡੇ ਹੱਥਾਂ ਵਿੱਚ ਸੌਂਪ ਦਿੱਤਾ ਹੈ। ਉਸ ਨਾਲ ਉਹੀ ਕਰੋ ਜੋ ਤੁਸੀਂ ਅਮੋਰੀਆਂ ਦੇ ਰਾਜੇ ਸੀਹੋਨ ਨਾਲ ਕੀਤਾ ਸੀ ਜੋ ਹੇਸ਼ਬੋਨ ਵਿੱਚ ਰਾਜ ਕਰਦਾ ਸੀ।”

Deuteronomy 3:2 (UKJV) And the LORD said unto me, Fear him not: for I will deliver him, and all his people, and his land, into your hand; and you shall do unto him as you did unto Sihon king of the Amorites, which dwelt at Heshbon.

1ਫੇਰ ਅਸੀਂ ਮੁੜੇ ਅਤੇ ਬਾਸ਼ਾਨ ਦੇ ਰਾਹ ਉੱਤੇ ਚੜ੍ਹ ਗਏ ਅਤੇ ਬਾਸ਼ਾਨ ਦਾ ਰਾਜਾ ਓਗ ਉਸਦੀ ਸਾਰੀ ਸੈਨਾਂ ਸਣੇ ਸਾਡੇ ਨਾਲ ਯੁੱਧ ਕਰਨ ਲਈ ਅਦਰਈ ਵਿੱਚ ਪਹੁੰਚਿਆ।

2ਯਾਹਵੇਹ ਨੇ ਮੈਨੂੰ ਆਖਿਆ, “ਉਸ ਤੋਂ ਨਾ ਡਰ ਕਿਉਂ ਜੋ ਮੈਂ ਉਸਨੂੰ ਉਸਦੀ ਸਾਰੀ ਸੈਨਾ ਅਤੇ ਉਸਦੀ ਧਰਤੀ ਸਮੇਤ ਤੁਹਾਡੇ ਹੱਥਾਂ ਵਿੱਚ ਸੌਂਪ ਦਿੱਤਾ ਹੈ। ਉਸ ਨਾਲ ਉਹੀ ਕਰੋ ਜੋ ਤੁਸੀਂ ਅਮੋਰੀਆਂ ਦੇ ਰਾਜੇ ਸੀਹੋਨ ਨਾਲ ਕੀਤਾ ਸੀ ਜੋ ਹੇਸ਼ਬੋਨ ਵਿੱਚ ਰਾਜ ਕਰਦਾ ਸੀ।”

3ਸੋ ਸਾਡੇ ਪਰਮੇਸ਼ਵਰ ਨੇ ਬਾਸ਼ਾਨ ਦੇ ਰਾਜਾ ਓਗ ਅਤੇ ਉਸ ਦੀ ਸਾਰੀ ਫ਼ੌਜ ਨੂੰ ਵੀ ਸਾਡੇ ਹੱਥ ਵਿੱਚ ਦੇ ਦਿੱਤਾ ਅਤੇ ਅਸੀਂ ਉਹਨਾਂ ਨੂੰ ਮਾਰ ਦਿੱਤਾ, ਕੋਈ ਵੀ ਉਹਨਾਂ ਵਿੱਚੋਂ ਨਹੀਂ ਬਚਿਆ।

4ਉਸ ਸਮੇਂ ਅਸੀਂ ਉਸ ਦੇ ਸਾਰੇ ਸ਼ਹਿਰ ਲੈ ਲਏ, ਉਹਨਾਂ ਸੱਠ ਸ਼ਹਿਰਾਂ ਵਿੱਚੋਂ ਇੱਕ ਵੀ ਅਜਿਹਾ ਨਹੀਂ ਸੀ ਜੋ ਅਸੀਂ ਉਹਨਾਂ ਤੋਂ ਨਹੀਂ ਲਿਆ ਸੀ ਅਤੇ ਅਰਗੋਬ ਦਾ ਸਾਰਾ ਇਲਾਕਾ, ਬਾਸ਼ਾਨ ਵਿੱਚ ਓਗ ਦਾ ਰਾਜ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.