18ਉਸ ਸਮੇਂ ਮੈਂ ਤੁਹਾਨੂੰ ਹੁਕਮ ਦਿੱਤਾ ਸੀ, “ਯਾਹਵੇਹ ਤੁਹਾਡੇ ਪਰਮੇਸ਼ਵਰ ਨੇ ਤੁਹਾਨੂੰ ਇਹ ਧਰਤੀ ਇਸ ਉੱਤੇ ਕਬਜ਼ਾ ਕਰਨ ਲਈ ਦਿੱਤੀ ਹੈ, ਪਰ ਤੁਹਾਡੇ ਸਾਰੇ ਸੂਰਬੀਰ ਹਥਿਆਰ ਬੰਨ ਕੇ ਆਪਣੇ ਇਸਰਾਏਲੀ ਭਰਾਵਾਂ ਦੇ ਅੱਗੇ ਪਾਰ ਲੰਘਣ।
19ਪਰ ਤੁਹਾਡੀਆਂ ਪਤਨੀਆਂ, ਤੁਹਾਡੇ ਬੱਚੇ ਅਤੇ ਤੁਹਾਡੇ ਪਸ਼ੂ (ਮੈਂ ਜਾਣਦਾ ਹਾਂ ਕਿ ਤੁਹਾਡੇ ਕੋਲ ਬਹੁਤ ਸਾਰੇ ਪਸ਼ੂ ਹਨ) ਉਹ ਨਗਰਾਂ ਵਿੱਚ ਰਹਿ ਸਕਦੇ ਹਨ ਜੋ ਮੈਂ ਤੁਹਾਨੂੰ ਦਿੱਤੇ ਹਨ,
20ਜਦੋਂ ਤੱਕ ਕਿ ਯਾਹਵੇਹ ਤੁਹਾਡੇ ਇਸਰਾਏਲੀਆਂ ਭਰਾਵਾਂ ਨੂੰ ਅਰਾਮ ਨਹੀਂ ਦੇ ਦਿੰਦਾ, ਜਿਵੇਂ ਉਸਨੇ ਤੁਹਾਨੂੰ ਦਿੱਤਾ ਹੈ ਅਤੇ ਉਹ ਵੀ ਉਸ ਧਰਤੀ ਨੂੰ ਅਧਿਕਾਰ ਵਿੱਚ ਨਾ ਕਰ ਲੈਣ, ਜਿਹੜੀ ਯਾਹਵੇਹ ਤੁਹਾਡਾ ਪਰਮੇਸ਼ਵਰ ਉਹਨਾਂ ਨੂੰ ਯਰਦਨ ਦੇ ਪਾਰ ਦਿੰਦਾ ਹੈ ਫਿਰ ਤੁਸੀਂ ਆਪਣੀ ਨਿੱਜੀ ਭੂਮੀ ਨੂੰ ਮੁੜ ਜਾਣਾ, ਜਿਹੜੀ ਮੈਂ ਤੁਹਾਨੂੰ ਦਿੱਤੀ ਹੈ।”
21ਉਸ ਸਮੇਂ ਮੈਂ ਯੇਹੋਸ਼ੁਆ ਨੂੰ ਹੁਕਮ ਦਿੱਤਾ, “ਤੂੰ ਆਪਣੀਆਂ ਅੱਖਾਂ ਨਾਲ ਉਹ ਸਭ ਕੁਝ ਦੇਖਿਆ ਹੈ ਜੋ ਤੁਹਾਡੇ ਪਰਮੇਸ਼ਵਰ ਨੇ ਇਨ੍ਹਾਂ ਦੋਹਾਂ ਰਾਜਿਆਂ ਨਾਲ ਕੀਤਾ ਹੈ। ਅਜਿਹਾ ਹੀ ਯਾਹਵੇਹ ਸਾਰੇ ਰਾਜਾਂ ਨਾਲ ਕਰੇਗਾ, ਜਿੱਥੋਂ ਹੋ ਕੇ ਤੂੰ ਪਾਰ ਲੰਘੇਗਾ।
22ਉਹਨਾਂ ਤੋਂ ਨਾ ਡਰੋ ਕਿਉਂ ਜੋ ਯਾਹਵੇਹ ਤੁਹਾਡਾ ਪਰਮੇਸ਼ਵਰ ਖੁਦ ਤੁਹਾਡੇ ਲਈ ਲੜੇਗਾ।”