ਬਿਵਸਥਾ 30

ਜਦ ਬਰਕਤਾਂ ਅਤੇ ਸਰਾਪਾਂ ਦੀਆਂ ਸਾਰੀਆਂ ਗੱਲਾਂ ਜਿਨ੍ਹਾਂ ਨੂੰ ਮੈਂ ਤੁਹਾਡੇ ਅੱਗੇ ਰੱਖਿਆ ਹੈ ਤੁਹਾਡੇ ਉੱਤੇ ਆਉਣਗੀਆਂ ਅਤੇ ਜਦ ਤੁਸੀਂ ਉਹਨਾਂ ਸਾਰੀਆਂ ਕੌਮਾਂ ਵਿੱਚ ਜਿਨ੍ਹਾਂ ਵਿੱਚ ਯਾਹਵੇਹ ਤੁਹਾਡਾ ਪਰਮੇਸ਼ਵਰ ਤੁਹਾਨੂੰ ਧੱਕ ਦੇਵੇਗਾ, ਇਨ੍ਹਾਂ ਗੱਲਾਂ ਨੂੰ ਆਪਣੇ ਮਨ ਵਿੱਚ ਯਾਦ ਕਰੋਗੇ

Deuteronomy 30:1 (UKJV) And it shall come to pass, when all these things are come upon you, the blessing and the curse, which I have set before you, and you shall call them to mind among all the nations, where the LORD your God has driven you,

1ਜਦ ਬਰਕਤਾਂ ਅਤੇ ਸਰਾਪਾਂ ਦੀਆਂ ਸਾਰੀਆਂ ਗੱਲਾਂ ਜਿਨ੍ਹਾਂ ਨੂੰ ਮੈਂ ਤੁਹਾਡੇ ਅੱਗੇ ਰੱਖਿਆ ਹੈ ਤੁਹਾਡੇ ਉੱਤੇ ਆਉਣਗੀਆਂ ਅਤੇ ਜਦ ਤੁਸੀਂ ਉਹਨਾਂ ਸਾਰੀਆਂ ਕੌਮਾਂ ਵਿੱਚ ਜਿਨ੍ਹਾਂ ਵਿੱਚ ਯਾਹਵੇਹ ਤੁਹਾਡਾ ਪਰਮੇਸ਼ਵਰ ਤੁਹਾਨੂੰ ਧੱਕ ਦੇਵੇਗਾ, ਇਨ੍ਹਾਂ ਗੱਲਾਂ ਨੂੰ ਆਪਣੇ ਮਨ ਵਿੱਚ ਯਾਦ ਕਰੋਗੇ

2ਅਤੇ ਜਦੋਂ ਤੁਸੀਂ ਅਤੇ ਤੁਹਾਡੇ ਬੱਚੇ ਆਪਣੇ ਪਰਮੇਸ਼ਵਰ ਯਾਹਵੇਹ ਵੱਲ ਮੁੜੋਗੇ ਅਤੇ ਉਸ ਨੂੰ ਆਪਣੇ ਸਾਰੇ ਦਿਲ ਅਤੇ ਆਪਣੀ ਪੂਰੀ ਜਾਨ ਨਾਲ ਮੰਨੋਗੇ, ਜਿਵੇਂ ਮੈਂ ਅੱਜ ਤੁਹਾਨੂੰ ਹੁਕਮ ਦਿੰਦਾ ਹਾਂ,

3ਤਦ ਯਾਹਵੇਹ ਤੁਹਾਡਾ ਪਰਮੇਸ਼ਵਰ ਤੁਹਾਡੀ ਗੁਲਾਮੀ ਨੂੰ ਮੁੜ ਬਹਾਲ ਕਰੇਗਾ ਅਤੇ ਤੁਹਾਡੇ ਉੱਤੇ ਰਹਿਮ ਕਰੇਗਾ ਅਤੇ ਤੁਹਾਨੂੰ ਉਹਨਾਂ ਸਾਰੀਆਂ ਕੌਮਾਂ ਵਿੱਚੋਂ ਜਿੱਥੇ ਉਸ ਨੇ ਤੁਹਾਨੂੰ ਖਿੰਡਾ ਦਿੱਤਾ ਸੀ ਇੱਕਠੇ ਕਰੇਗਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.