14ਨਹੀਂ, ਇਹ ਬਚਨ ਤੁਹਾਡੇ ਬਹੁਤ ਨੇੜੇ ਹੈ, ਇਹ ਤੁਹਾਡੇ ਮੂੰਹ ਅਤੇ ਤੁਹਾਡੇ ਦਿਲ ਵਿੱਚ ਹੈ ਤਾਂ ਜੋ ਤੁਸੀਂ ਇਸਨੂੰ ਮੰਨ ਸਕੋ।
15ਵੇਖੋ, ਮੈਂ ਅੱਜ ਤੁਹਾਡੇ ਅੱਗੇ ਜੀਵਨ ਅਤੇ ਭਲਿਆਈ, ਮੌਤ ਅਤੇ ਬੁਰਿਆਈ ਰੱਖ ਦਿੱਤੀ ਹੈ।
16ਕਿਉਂਕਿ ਮੈਂ ਅੱਜ ਤੁਹਾਨੂੰ ਹੁਕਮ ਦਿੰਦਾ ਹਾਂ ਕਿ ਤੁਸੀਂ ਆਪਣੇ ਯਾਹਵੇਹ ਪਰਮੇਸ਼ਵਰ ਨੂੰ ਪਿਆਰ ਕਰੋ, ਉਸ ਦੀ ਆਗਿਆਕਾਰੀ ਵਿੱਚ ਚੱਲੋ ਅਤੇ ਉਸ ਦੇ ਹੁਕਮਾਂ, ਫ਼ਰਮਾਨਾਂ ਅਤੇ ਨਿਯਮਾਂ ਦੀ ਪਾਲਣਾ ਕਰੋ। ਤਾਂ ਤੁਸੀਂ ਜੀਉਂਦੇ ਰਹੋਗੇ ਅਤੇ ਵਧੋਗੇ, ਅਤੇ ਯਾਹਵੇਹ ਤੁਹਾਡਾ ਪਰਮੇਸ਼ਵਰ ਤੁਹਾਨੂੰ ਉਸ ਧਰਤੀ ਉੱਤੇ ਬਰਕਤ ਦੇਵੇਗਾ ਜਿਸ ਵਿੱਚ ਤੁਸੀਂ ਕਬਜ਼ਾ ਕਰਨ ਲਈ ਜਾ ਰਹੇ ਹੋ।
17ਪਰ ਜੇ ਤੁਹਾਡਾ ਮਨ ਮੁੜ ਜਾਵੇ ਅਤੇ ਤੁਸੀਂ ਆਗਿਆਕਾਰੀ ਨਾ ਹੋਵੋ ਅਤੇ ਜੇ ਤੁਸੀਂ ਦੂਜੇ ਦੇਵਤਿਆਂ ਨੂੰ ਮੱਥਾ ਟੇਕਦੇ ਫਿਰੋ ਅਤੇ ਉਹਨਾਂ ਦੀ ਪੂਜਾ ਕਰੋ,
18ਮੈਂ ਅੱਜ ਤੁਹਾਨੂੰ ਦੱਸਦਾ ਹਾਂ ਕਿ ਤੁਸੀਂ ਜ਼ਰੂਰ ਨਾਸ ਹੋ ਜਾਵੋਂਗੇ। ਤੁਸੀਂ ਉਸ ਦੇਸ਼ ਵਿੱਚ ਜ਼ਿਆਦਾ ਦਿਨਾਂ ਤੱਕ ਨਹੀਂ ਰਹਿ ਸਕੋਗੇ ਜਿਸ ਉੱਤੇ ਤੁਸੀਂ ਦਾਖਲ ਹੋਣ ਅਤੇ ਕਬਜ਼ਾ ਕਰਨ ਲਈ ਯਰਦਨ ਪਾਰ ਕਰ ਰਹੇ ਹੋ।