17ਪਰ ਜੇ ਤੁਹਾਡਾ ਮਨ ਮੁੜ ਜਾਵੇ ਅਤੇ ਤੁਸੀਂ ਆਗਿਆਕਾਰੀ ਨਾ ਹੋਵੋ ਅਤੇ ਜੇ ਤੁਸੀਂ ਦੂਜੇ ਦੇਵਤਿਆਂ ਨੂੰ ਮੱਥਾ ਟੇਕਦੇ ਫਿਰੋ ਅਤੇ ਉਹਨਾਂ ਦੀ ਪੂਜਾ ਕਰੋ,
18ਮੈਂ ਅੱਜ ਤੁਹਾਨੂੰ ਦੱਸਦਾ ਹਾਂ ਕਿ ਤੁਸੀਂ ਜ਼ਰੂਰ ਨਾਸ ਹੋ ਜਾਵੋਂਗੇ। ਤੁਸੀਂ ਉਸ ਦੇਸ਼ ਵਿੱਚ ਜ਼ਿਆਦਾ ਦਿਨਾਂ ਤੱਕ ਨਹੀਂ ਰਹਿ ਸਕੋਗੇ ਜਿਸ ਉੱਤੇ ਤੁਸੀਂ ਦਾਖਲ ਹੋਣ ਅਤੇ ਕਬਜ਼ਾ ਕਰਨ ਲਈ ਯਰਦਨ ਪਾਰ ਕਰ ਰਹੇ ਹੋ।
19ਅੱਜ ਦੇ ਦਿਨ ਮੈਂ ਅਕਾਸ਼ ਅਤੇ ਧਰਤੀ ਨੂੰ ਤੁਹਾਡੇ ਵਿਰੁੱਧ ਗਵਾਹ ਠਹਿਰਾਉਂਦਾ ਹਾਂ ਜੋ ਮੈਂ ਤੁਹਾਡੇ ਅੱਗੇ ਜੀਵਨ ਅਤੇ ਮੌਤ, ਬਰਕਤਾਂ ਅਤੇ ਸਰਾਪ ਰੱਖੇ ਹਨ। ਹੁਣ ਜੀਵਨ ਚੁਣੋ, ਤਾਂ ਜੋ ਤੁਸੀਂ ਅਤੇ ਤੁਹਾਡੇ ਬੱਚੇ ਜੀਉਂਦੇ ਰਹਿਣ।
20ਅਤੇ ਤੁਸੀਂ ਯਾਹਵੇਹ ਆਪਣੇ ਪਰਮੇਸ਼ਵਰ ਨੂੰ ਪਿਆਰ ਕਰੋ, ਉਸਦੀ ਆਵਾਜ਼ ਸੁਣੋ ਅਤੇ ਉਸਨੂੰ ਫੜੀ ਰੱਖੋ ਕਿਉਂਕਿ ਯਾਹਵੇਹ ਤੁਹਾਡਾ ਜੀਵਨ ਅਤੇ ਤੁਹਾਨੂੰ ਲੰਮੀ ਉਮਰ ਦਿੰਦਾ ਹੈ, ਤਾਂ ਜੋ ਤੁਸੀਂ ਉਸ ਦੇਸ਼ ਵਿੱਚ ਵੱਸੇ ਰਹੋ ਜਿਸਦੇ ਦੇਣ ਦੀ ਸਹੁੰ ਯਾਹਵੇਹ ਨੇ ਤੁਹਾਡੇ ਪੁਰਖਿਆਂ, ਅਬਰਾਹਾਮ, ਇਸਹਾਕ ਅਤੇ ਯਾਕੋਬ ਨਾਲ ਖਾਧੀ ਸੀ।