ਬਿਵਸਥਾ 30

ਅਤੇ ਜਦੋਂ ਤੁਸੀਂ ਅਤੇ ਤੁਹਾਡੇ ਬੱਚੇ ਆਪਣੇ ਪਰਮੇਸ਼ਵਰ ਯਾਹਵੇਹ ਵੱਲ ਮੁੜੋਗੇ ਅਤੇ ਉਸ ਨੂੰ ਆਪਣੇ ਸਾਰੇ ਦਿਲ ਅਤੇ ਆਪਣੀ ਪੂਰੀ ਜਾਨ ਨਾਲ ਮੰਨੋਗੇ, ਜਿਵੇਂ ਮੈਂ ਅੱਜ ਤੁਹਾਨੂੰ ਹੁਕਮ ਦਿੰਦਾ ਹਾਂ,

Deuteronomy 30:2 (UKJV) And shall return unto the LORD your God, and shall obey his voice according to all that I command you this day, you and your children, with all yours heart, and with all your soul;

1ਜਦ ਬਰਕਤਾਂ ਅਤੇ ਸਰਾਪਾਂ ਦੀਆਂ ਸਾਰੀਆਂ ਗੱਲਾਂ ਜਿਨ੍ਹਾਂ ਨੂੰ ਮੈਂ ਤੁਹਾਡੇ ਅੱਗੇ ਰੱਖਿਆ ਹੈ ਤੁਹਾਡੇ ਉੱਤੇ ਆਉਣਗੀਆਂ ਅਤੇ ਜਦ ਤੁਸੀਂ ਉਹਨਾਂ ਸਾਰੀਆਂ ਕੌਮਾਂ ਵਿੱਚ ਜਿਨ੍ਹਾਂ ਵਿੱਚ ਯਾਹਵੇਹ ਤੁਹਾਡਾ ਪਰਮੇਸ਼ਵਰ ਤੁਹਾਨੂੰ ਧੱਕ ਦੇਵੇਗਾ, ਇਨ੍ਹਾਂ ਗੱਲਾਂ ਨੂੰ ਆਪਣੇ ਮਨ ਵਿੱਚ ਯਾਦ ਕਰੋਗੇ

2ਅਤੇ ਜਦੋਂ ਤੁਸੀਂ ਅਤੇ ਤੁਹਾਡੇ ਬੱਚੇ ਆਪਣੇ ਪਰਮੇਸ਼ਵਰ ਯਾਹਵੇਹ ਵੱਲ ਮੁੜੋਗੇ ਅਤੇ ਉਸ ਨੂੰ ਆਪਣੇ ਸਾਰੇ ਦਿਲ ਅਤੇ ਆਪਣੀ ਪੂਰੀ ਜਾਨ ਨਾਲ ਮੰਨੋਗੇ, ਜਿਵੇਂ ਮੈਂ ਅੱਜ ਤੁਹਾਨੂੰ ਹੁਕਮ ਦਿੰਦਾ ਹਾਂ,

3ਤਦ ਯਾਹਵੇਹ ਤੁਹਾਡਾ ਪਰਮੇਸ਼ਵਰ ਤੁਹਾਡੀ ਗੁਲਾਮੀ ਨੂੰ ਮੁੜ ਬਹਾਲ ਕਰੇਗਾ ਅਤੇ ਤੁਹਾਡੇ ਉੱਤੇ ਰਹਿਮ ਕਰੇਗਾ ਅਤੇ ਤੁਹਾਨੂੰ ਉਹਨਾਂ ਸਾਰੀਆਂ ਕੌਮਾਂ ਵਿੱਚੋਂ ਜਿੱਥੇ ਉਸ ਨੇ ਤੁਹਾਨੂੰ ਖਿੰਡਾ ਦਿੱਤਾ ਸੀ ਇੱਕਠੇ ਕਰੇਗਾ।

4ਭਾਵੇਂ ਤੁਹਾਨੂੰ ਅਕਾਸ਼ ਦੇ ਹੇਠਾਂ ਸਭ ਤੋਂ ਦੂਰ ਦੇਸ਼ ਵਿੱਚ ਸੁੱਟ ਦਿੱਤਾ ਗਿਆ ਹੋਵੇ, ਉੱਥੋਂ ਵੀ ਯਾਹਵੇਹ ਤੁਹਾਡਾ ਪਰਮੇਸ਼ਵਰ ਤੁਹਾਨੂੰ ਇਕੱਠਾ ਕਰੇਗਾ ਅਤੇ ਤੁਹਾਨੂੰ ਵਾਪਸ ਲਿਆਵੇਗਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.