ਬਿਵਸਥਾ 30

ਭਾਵੇਂ ਤੁਹਾਨੂੰ ਅਕਾਸ਼ ਦੇ ਹੇਠਾਂ ਸਭ ਤੋਂ ਦੂਰ ਦੇਸ਼ ਵਿੱਚ ਸੁੱਟ ਦਿੱਤਾ ਗਿਆ ਹੋਵੇ, ਉੱਥੋਂ ਵੀ ਯਾਹਵੇਹ ਤੁਹਾਡਾ ਪਰਮੇਸ਼ਵਰ ਤੁਹਾਨੂੰ ਇਕੱਠਾ ਕਰੇਗਾ ਅਤੇ ਤੁਹਾਨੂੰ ਵਾਪਸ ਲਿਆਵੇਗਾ।

Deuteronomy 30:4 (UKJV) If any of yours be driven out unto the utmost parts of heaven, from thence will the LORD your God gather you, and from thence will he fetch you:

2ਅਤੇ ਜਦੋਂ ਤੁਸੀਂ ਅਤੇ ਤੁਹਾਡੇ ਬੱਚੇ ਆਪਣੇ ਪਰਮੇਸ਼ਵਰ ਯਾਹਵੇਹ ਵੱਲ ਮੁੜੋਗੇ ਅਤੇ ਉਸ ਨੂੰ ਆਪਣੇ ਸਾਰੇ ਦਿਲ ਅਤੇ ਆਪਣੀ ਪੂਰੀ ਜਾਨ ਨਾਲ ਮੰਨੋਗੇ, ਜਿਵੇਂ ਮੈਂ ਅੱਜ ਤੁਹਾਨੂੰ ਹੁਕਮ ਦਿੰਦਾ ਹਾਂ,

3ਤਦ ਯਾਹਵੇਹ ਤੁਹਾਡਾ ਪਰਮੇਸ਼ਵਰ ਤੁਹਾਡੀ ਗੁਲਾਮੀ ਨੂੰ ਮੁੜ ਬਹਾਲ ਕਰੇਗਾ ਅਤੇ ਤੁਹਾਡੇ ਉੱਤੇ ਰਹਿਮ ਕਰੇਗਾ ਅਤੇ ਤੁਹਾਨੂੰ ਉਹਨਾਂ ਸਾਰੀਆਂ ਕੌਮਾਂ ਵਿੱਚੋਂ ਜਿੱਥੇ ਉਸ ਨੇ ਤੁਹਾਨੂੰ ਖਿੰਡਾ ਦਿੱਤਾ ਸੀ ਇੱਕਠੇ ਕਰੇਗਾ।

4ਭਾਵੇਂ ਤੁਹਾਨੂੰ ਅਕਾਸ਼ ਦੇ ਹੇਠਾਂ ਸਭ ਤੋਂ ਦੂਰ ਦੇਸ਼ ਵਿੱਚ ਸੁੱਟ ਦਿੱਤਾ ਗਿਆ ਹੋਵੇ, ਉੱਥੋਂ ਵੀ ਯਾਹਵੇਹ ਤੁਹਾਡਾ ਪਰਮੇਸ਼ਵਰ ਤੁਹਾਨੂੰ ਇਕੱਠਾ ਕਰੇਗਾ ਅਤੇ ਤੁਹਾਨੂੰ ਵਾਪਸ ਲਿਆਵੇਗਾ।

5ਯਾਹਵੇਹ ਤੁਹਾਨੂੰ ਉਸ ਧਰਤੀ ਉੱਤੇ ਲਿਆਵੇਗਾ ਜਿਹੜੀ ਤੁਹਾਡੇ ਪੁਰਖਿਆਂ ਦੀ ਸੀ ਅਤੇ ਤੁਸੀਂ ਉਸ ਉੱਤੇ ਕਬਜ਼ਾ ਕਰ ਲਵੋਂਗੇ। ਉਹ ਤੁਹਾਨੂੰ ਤੁਹਾਡੇ ਪੁਰਖਿਆਂ ਨਾਲੋਂ ਵਧੇਰੇ ਖੁਸ਼ਹਾਲ ਅਤੇ ਅਣਗਿਣਤ ਬਣਾ ਦੇਵੇਗਾ।

6ਤੁਹਾਡਾ ਪਰਮੇਸ਼ਵਰ ਤੁਹਾਡੇ ਦਿਲਾਂ ਅਤੇ ਤੁਹਾਡੇ ਉੱਤਰਾਧਿਕਾਰੀਆਂ ਦੇ ਦਿਲਾਂ ਦੀ ਸੁੰਨਤ ਕਰੇਗਾ ਤਾਂ ਜੋ ਤੁਸੀਂ ਉਸ ਨੂੰ ਆਪਣੇ ਸਾਰੇ ਦਿਲ ਅਤੇ ਆਪਣੀ ਸਾਰੀ ਜਾਨ ਨਾਲ ਪਿਆਰ ਕਰੋ ਅਤੇ ਜੀਉਂਦੇ ਰਹੋ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.