ਬਿਵਸਥਾ 30

ਤੁਹਾਡਾ ਪਰਮੇਸ਼ਵਰ ਤੁਹਾਡੇ ਦਿਲਾਂ ਅਤੇ ਤੁਹਾਡੇ ਉੱਤਰਾਧਿਕਾਰੀਆਂ ਦੇ ਦਿਲਾਂ ਦੀ ਸੁੰਨਤ ਕਰੇਗਾ ਤਾਂ ਜੋ ਤੁਸੀਂ ਉਸ ਨੂੰ ਆਪਣੇ ਸਾਰੇ ਦਿਲ ਅਤੇ ਆਪਣੀ ਸਾਰੀ ਜਾਨ ਨਾਲ ਪਿਆਰ ਕਰੋ ਅਤੇ ਜੀਉਂਦੇ ਰਹੋ।

Deuteronomy 30:6 (UKJV) And the LORD your God will circumcise yours heart, and the heart of your seed, to love the LORD your God with all yours heart, and with all your soul, that you may live.

4ਭਾਵੇਂ ਤੁਹਾਨੂੰ ਅਕਾਸ਼ ਦੇ ਹੇਠਾਂ ਸਭ ਤੋਂ ਦੂਰ ਦੇਸ਼ ਵਿੱਚ ਸੁੱਟ ਦਿੱਤਾ ਗਿਆ ਹੋਵੇ, ਉੱਥੋਂ ਵੀ ਯਾਹਵੇਹ ਤੁਹਾਡਾ ਪਰਮੇਸ਼ਵਰ ਤੁਹਾਨੂੰ ਇਕੱਠਾ ਕਰੇਗਾ ਅਤੇ ਤੁਹਾਨੂੰ ਵਾਪਸ ਲਿਆਵੇਗਾ।

5ਯਾਹਵੇਹ ਤੁਹਾਨੂੰ ਉਸ ਧਰਤੀ ਉੱਤੇ ਲਿਆਵੇਗਾ ਜਿਹੜੀ ਤੁਹਾਡੇ ਪੁਰਖਿਆਂ ਦੀ ਸੀ ਅਤੇ ਤੁਸੀਂ ਉਸ ਉੱਤੇ ਕਬਜ਼ਾ ਕਰ ਲਵੋਂਗੇ। ਉਹ ਤੁਹਾਨੂੰ ਤੁਹਾਡੇ ਪੁਰਖਿਆਂ ਨਾਲੋਂ ਵਧੇਰੇ ਖੁਸ਼ਹਾਲ ਅਤੇ ਅਣਗਿਣਤ ਬਣਾ ਦੇਵੇਗਾ।

6ਤੁਹਾਡਾ ਪਰਮੇਸ਼ਵਰ ਤੁਹਾਡੇ ਦਿਲਾਂ ਅਤੇ ਤੁਹਾਡੇ ਉੱਤਰਾਧਿਕਾਰੀਆਂ ਦੇ ਦਿਲਾਂ ਦੀ ਸੁੰਨਤ ਕਰੇਗਾ ਤਾਂ ਜੋ ਤੁਸੀਂ ਉਸ ਨੂੰ ਆਪਣੇ ਸਾਰੇ ਦਿਲ ਅਤੇ ਆਪਣੀ ਸਾਰੀ ਜਾਨ ਨਾਲ ਪਿਆਰ ਕਰੋ ਅਤੇ ਜੀਉਂਦੇ ਰਹੋ।

7ਯਾਹਵੇਹ ਤੁਹਾਡਾ ਪਰਮੇਸ਼ਵਰ ਇਹ ਸਾਰੇ ਸਰਾਪ ਤੁਹਾਡੇ ਵੈਰੀਆਂ ਉੱਤੇ ਪਾਵੇਗਾ ਜਿਹੜੇ ਤੁਹਾਨੂੰ ਨਫ਼ਰਤ ਕਰਦੇ ਅਤੇ ਸਤਾਉਂਦੇ ਹਨ।

8ਤੁਸੀਂ ਮੁੜੋਗੇ ਅਤੇ ਯਾਹਵੇਹ ਦਾ ਹੁਕਮ ਮੰਨੋਗੇ ਅਤੇ ਉਸਦੇ ਸਾਰੇ ਹੁਕਮਾਂ ਦੀ ਪਾਲਣਾ ਕਰੋਗੇ ਜੋ ਮੈਂ ਤੁਹਾਨੂੰ ਅੱਜ ਦੇ ਰਿਹਾ ਹਾਂ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.