7ਯਾਹਵੇਹ ਤੁਹਾਡਾ ਪਰਮੇਸ਼ਵਰ ਇਹ ਸਾਰੇ ਸਰਾਪ ਤੁਹਾਡੇ ਵੈਰੀਆਂ ਉੱਤੇ ਪਾਵੇਗਾ ਜਿਹੜੇ ਤੁਹਾਨੂੰ ਨਫ਼ਰਤ ਕਰਦੇ ਅਤੇ ਸਤਾਉਂਦੇ ਹਨ।
8ਤੁਸੀਂ ਮੁੜੋਗੇ ਅਤੇ ਯਾਹਵੇਹ ਦਾ ਹੁਕਮ ਮੰਨੋਗੇ ਅਤੇ ਉਸਦੇ ਸਾਰੇ ਹੁਕਮਾਂ ਦੀ ਪਾਲਣਾ ਕਰੋਗੇ ਜੋ ਮੈਂ ਤੁਹਾਨੂੰ ਅੱਜ ਦੇ ਰਿਹਾ ਹਾਂ।
9ਤਦ ਯਾਹਵੇਹ ਤੁਹਾਡਾ ਪਰਮੇਸ਼ਵਰ ਤੁਹਾਡੇ ਹੱਥਾਂ ਦੇ ਸਾਰੇ ਕੰਮਾਂ ਵਿੱਚ ਅਤੇ ਤੁਹਾਡੀ ਕੁੱਖ ਦੇ ਫਲ ਵਿੱਚ, ਤੁਹਾਡੇ ਪਸ਼ੂਆਂ ਦੇ ਬੱਚਿਆਂ ਅਤੇ ਤੁਹਾਡੀ ਜ਼ਮੀਨ ਦੀਆਂ ਫ਼ਸਲਾਂ ਵਿੱਚ ਤੁਹਾਨੂੰ ਸਭ ਤੋਂ ਵੱਧ ਵਧਾਵੇਗਾ, ਕਿਉਂ ਜੋ ਯਾਹਵੇਹ ਤੁਹਾਡੇ ਉੱਤੇ ਭਲਿਆਈ ਲਈ ਖੁਸ਼ ਹੋਵੇਗਾ, ਜਿਵੇਂ ਉਹ ਤੁਹਾਡੇ ਪੁਰਖਿਆਂ ਉੱਤੇ ਖੁਸ਼ ਸੀ।
10ਜੇਕਰ ਤੁਸੀਂ ਯਾਹਵੇਹ ਆਪਣੇ ਪਰਮੇਸ਼ਵਰ ਨੂੰ ਮੰਨਦੇ ਹੋ ਅਤੇ ਉਸ ਦੇ ਹੁਕਮਾਂ ਅਤੇ ਫ਼ਰਮਾਨਾਂ ਦੀ ਪਾਲਣਾ ਕਰਦੇ ਹੋ ਜੋ ਇਸ ਬਿਵਸਥਾ ਦੀ ਪੋਥੀ ਵਿੱਚ ਲਿਖੇ ਹੋਏ ਹਨ ਅਤੇ ਆਪਣੇ ਪੂਰੇ ਦਿਲ ਅਤੇ ਆਤਮਾ ਨਾਲ ਯਾਹਵੇਹ ਆਪਣੇ ਪਰਮੇਸ਼ਵਰ ਵੱਲ ਮੁੜਦੇ ਹੋ।
11ਹੁਣ ਜੋ ਹੁਕਮ ਮੈਂ ਅੱਜ ਤੁਹਾਨੂੰ ਦੇ ਰਿਹਾ ਹਾਂ ਉਹ ਤੁਹਾਡੇ ਲਈ ਨਾ ਤਾਂ ਬਹੁਤ ਔਖਾ ਹੈ ਅਤੇ ਨਾ ਹੀ ਤੁਹਾਡੇ ਤੋਂ ਬਹੁਤ ਦੂਰ ਹੈ।