ਬਿਵਸਥਾ 31

ਤਦ ਮੋਸ਼ੇਹ ਬਾਹਰ ਗਿਆ ਅਤੇ ਸਾਰੇ ਇਸਰਾਏਲ ਨੂੰ ਇਹ ਗੱਲਾਂ ਕੀਤੀਆਂ,

Deuteronomy 31:1 (UKJV) And Moses went and spoke these words unto all Israel.

1ਤਦ ਮੋਸ਼ੇਹ ਬਾਹਰ ਗਿਆ ਅਤੇ ਸਾਰੇ ਇਸਰਾਏਲ ਨੂੰ ਇਹ ਗੱਲਾਂ ਕੀਤੀਆਂ,

2“ਹੁਣ ਮੈਂ ਇੱਕ ਸੌ ਵੀਹ ਸਾਲਾਂ ਦਾ ਹੋ ਗਿਆ ਹਾਂ ਅਤੇ ਮੈਂ ਹੁਣ ਤੁਹਾਡੀ ਅਗਵਾਈ ਕਰਨ ਦੇ ਯੋਗ ਨਹੀਂ ਹਾਂ। ਯਾਹਵੇਹ ਨੇ ਮੈਨੂੰ ਕਿਹਾ ਹੈ, ‘ਤੂੰ ਯਰਦਨ ਪਾਰ ਨਹੀਂ ਕਰੇਂਗਾ।’

3ਯਾਹਵੇਹ ਤੁਹਾਡਾ ਪਰਮੇਸ਼ਵਰ ਆਪ ਤੁਹਾਡੇ ਅੱਗੇ-ਅੱਗੇ ਜਾਵੇਗਾ। ਉਹ ਤੁਹਾਡੇ ਸਾਹਮਣੇ ਇਨ੍ਹਾਂ ਕੌਮਾਂ ਨੂੰ ਤਬਾਹ ਕਰ ਦੇਵੇਗਾ ਅਤੇ ਤੁਸੀਂ ਉਹਨਾਂ ਦੀ ਧਰਤੀ ਉੱਤੇ ਕਬਜ਼ਾ ਕਰ ਲਵੋਂਗੇ। ਯੇਹੋਸ਼ੁਆ ਵੀ ਤੁਹਾਡੇ ਅੱਗੇ-ਅੱਗੇ ਪਾਰ ਜਾਵੇਗਾ, ਜਿਵੇਂ ਕਿ ਯਾਹਵੇਹ ਨੇ ਕਿਹਾ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.