ਬਿਵਸਥਾ 31

ਉਹਨਾਂ ਦੇ ਬੱਚੇ, ਜਿਨ੍ਹਾਂ ਨੇ ਇਹ ਬਿਵਸਥਾ ਦੀਆਂ ਗੱਲਾਂ ਨਹੀਂ ਸੁਣੀਆਂ, ਇਸ ਨੂੰ ਸੁਣਨ ਅਤੇ ਯਾਹਵੇਹ ਤੁਹਾਡੇ ਪਰਮੇਸ਼ਵਰ ਤੋਂ ਡਰਨਾ ਸਿੱਖਣ, ਜਿੰਨਾ ਚਿਰ ਤੁਸੀਂ ਉਸ ਦੇਸ਼ ਵਿੱਚ ਜੀਉਂਦੇ ਰਹੋ ਜਿਸ ਉੱਤੇ ਤੁਸੀਂ ਕਬਜ਼ਾ ਕਰਨ ਲਈ ਯਰਦਨ ਪਾਰ ਜਾ ਰਹੇ ਹੋ।”

Deuteronomy 31:13 (UKJV) And that their children, which have not known any thing, may hear, and learn to fear the LORD your God, as long as all of you live in the land where all of you go over Jordan to possess it.

11ਜਦੋਂ ਸਾਰੇ ਇਸਰਾਏਲੀ ਯਾਹਵੇਹ ਤੁਹਾਡੇ ਪਰਮੇਸ਼ਵਰ ਦੇ ਸਾਹਮਣੇ ਪੇਸ਼ ਹੋਣ ਲਈ ਆਉਣ, ਜਿੱਥੇ ਉਹ ਚੁਣੇਗਾ, ਤਦ ਤੁਸੀਂ ਸਾਰੇ ਇਸਰਾਏਲ ਦੇ ਸੁਣਦਿਆਂ ਉਹਨਾਂ ਦੇ ਅੱਗੇ ਇਸ ਬਿਵਸਥਾ ਨੂੰ ਪੜ੍ਹ ਦੇ ਸੁਣਾਓ।

12ਮਰਦਾਂ, ਔਰਤਾਂ ਅਤੇ ਬੱਚਿਆਂ ਨੂੰ ਅਤੇ ਤੁਹਾਡੇ ਨਗਰਾਂ ਵਿੱਚ ਰਹਿਣ ਵਾਲੇ ਪਰਦੇਸੀਆਂ ਨੂੰ ਇਕੱਠਾ ਕਰੋ, ਤਾਂ ਜੋ ਉਹ ਸੁਣ ਸਕਣ ਅਤੇ ਤੁਹਾਡੇ ਪਰਮੇਸ਼ਵਰ ਤੋਂ ਡਰਨਾ ਸਿੱਖ ਸਕਣ ਅਤੇ ਇਸ ਕਾਨੂੰਨ ਦੀਆਂ ਸਾਰੀਆਂ ਗੱਲਾਂ ਨੂੰ ਧਿਆਨ ਨਾਲ ਮੰਨ ਸਕਣ।

13ਉਹਨਾਂ ਦੇ ਬੱਚੇ, ਜਿਨ੍ਹਾਂ ਨੇ ਇਹ ਬਿਵਸਥਾ ਦੀਆਂ ਗੱਲਾਂ ਨਹੀਂ ਸੁਣੀਆਂ, ਇਸ ਨੂੰ ਸੁਣਨ ਅਤੇ ਯਾਹਵੇਹ ਤੁਹਾਡੇ ਪਰਮੇਸ਼ਵਰ ਤੋਂ ਡਰਨਾ ਸਿੱਖਣ, ਜਿੰਨਾ ਚਿਰ ਤੁਸੀਂ ਉਸ ਦੇਸ਼ ਵਿੱਚ ਜੀਉਂਦੇ ਰਹੋ ਜਿਸ ਉੱਤੇ ਤੁਸੀਂ ਕਬਜ਼ਾ ਕਰਨ ਲਈ ਯਰਦਨ ਪਾਰ ਜਾ ਰਹੇ ਹੋ।”

14ਯਾਹਵੇਹ ਨੇ ਮੋਸ਼ੇਹ ਨੂੰ ਕਿਹਾ, “ਹੁਣ ਤੇਰੀ ਮੌਤ ਦੇ ਦਿਨ ਨੇੜੇ ਹਨ। ਯੇਹੋਸ਼ੁਆ ਨੂੰ ਸੱਦ ਅਤੇ ਤੁਸੀਂ ਮੰਡਲੀ ਦੇ ਤੰਬੂ ਵਿੱਚ ਹਾਜ਼ਰ ਹੋਵੋ, ਜਿੱਥੇ ਮੈਂ ਉਸ ਨੂੰ ਹੁਕਮ ਦੇਵਾਂਗਾ।” ਇਸ ਲਈ ਮੋਸ਼ੇਹ ਅਤੇ ਯੇਹੋਸ਼ੁਆ ਆਏ ਅਤੇ ਮੰਡਲੀ ਦੇ ਤੰਬੂ ਵਿੱਚ ਆਪਣੇ ਆਪ ਨੂੰ ਹਾਜ਼ਰ ਕੀਤਾ।

15ਤਦ ਯਾਹਵੇਹ ਤੰਬੂ ਵਿੱਚ ਬੱਦਲ ਦੇ ਥੰਮ੍ਹ ਵਿੱਚ ਪ੍ਰਗਟ ਹੋਇਆ ਅਤੇ ਬੱਦਲ ਤੰਬੂ ਦੇ ਦਰਵਾਜ਼ੇ ਉੱਤੇ ਠਹਿਰ ਗਿਆ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.