22ਇਸ ਲਈ ਮੋਸ਼ੇਹ ਨੇ ਉਸ ਦਿਨ ਇਹ ਗੀਤ ਲਿਖ ਕੇ ਇਸਰਾਏਲੀਆਂ ਨੂੰ ਸਿਖਾਇਆ।
23ਯਾਹਵੇਹ ਨੇ ਨੂਨ ਦੇ ਪੁੱਤਰ ਯੇਹੋਸ਼ੁਆ ਨੂੰ ਇਹ ਹੁਕਮ ਦਿੱਤਾ, “ਤਕੜਾ ਹੋ ਅਤੇ ਹੌਂਸਲਾ ਰੱਖ ਕਿਉਂ ਜੋ ਤੂੰ ਇਸਰਾਏਲੀਆਂ ਨੂੰ ਉਸ ਦੇਸ਼ ਵਿੱਚ ਲਿਆਵੇਂਗਾ ਜਿਸ ਨੂੰ ਦੇਣ ਦੀ ਮੈਂ ਉਹਨਾਂ ਨਾਲ ਸਹੁੰ ਖਾਧੀ ਸੀ ਅਤੇ ਮੈਂ ਆਪ ਤੇਰੇ ਨਾਲ ਰਹਾਂਗਾ।”
24ਜਦੋਂ ਮੋਸ਼ੇਹ ਇਸ ਬਿਵਸਥਾ ਦੀਆਂ ਸਾਰੀਆਂ ਗੱਲਾਂ ਨੂੰ ਪੁਸਤਕ ਵਿੱਚ ਲਿਖ ਚੁੱਕਿਆ,
25ਮੋਸ਼ੇਹ ਨੇ ਇਹ ਹੁਕਮ ਲੇਵੀਆਂ ਨੂੰ ਦਿੱਤਾ ਜਿਹੜੇ ਯਾਹਵੇਹ ਦੇ ਨੇਮ ਦੇ ਸੰਦੂਕ ਨੂੰ ਚੁੱਕਦੇ ਸਨ,
26“ਇਸ ਬਿਵਸਥਾ ਦੀ ਪੁਸਤਕ ਨੂੰ ਲੈ ਕੇ ਯਾਹਵੇਹ ਆਪਣੇ ਪਰਮੇਸ਼ਵਰ ਦੇ ਨੇਮ ਦੇ ਸੰਦੂਕ ਦੇ ਕੋਲ ਰੱਖ ਦਿਓ। ਉੱਥੇ ਇਹ ਤੁਹਾਡੇ ਵਿਰੁੱਧ ਗਵਾਹ ਵਜੋਂ ਰਹੇਗਾ।