ਬਿਵਸਥਾ 31

ਮੋਸ਼ੇਹ ਨੇ ਇਹ ਹੁਕਮ ਲੇਵੀਆਂ ਨੂੰ ਦਿੱਤਾ ਜਿਹੜੇ ਯਾਹਵੇਹ ਦੇ ਨੇਮ ਦੇ ਸੰਦੂਕ ਨੂੰ ਚੁੱਕਦੇ ਸਨ,

Deuteronomy 31:25 (UKJV) That Moses commanded the Levites, which bare the ark of the covenant of the LORD, saying,

23ਯਾਹਵੇਹ ਨੇ ਨੂਨ ਦੇ ਪੁੱਤਰ ਯੇਹੋਸ਼ੁਆ ਨੂੰ ਇਹ ਹੁਕਮ ਦਿੱਤਾ, “ਤਕੜਾ ਹੋ ਅਤੇ ਹੌਂਸਲਾ ਰੱਖ ਕਿਉਂ ਜੋ ਤੂੰ ਇਸਰਾਏਲੀਆਂ ਨੂੰ ਉਸ ਦੇਸ਼ ਵਿੱਚ ਲਿਆਵੇਂਗਾ ਜਿਸ ਨੂੰ ਦੇਣ ਦੀ ਮੈਂ ਉਹਨਾਂ ਨਾਲ ਸਹੁੰ ਖਾਧੀ ਸੀ ਅਤੇ ਮੈਂ ਆਪ ਤੇਰੇ ਨਾਲ ਰਹਾਂਗਾ।”

24ਜਦੋਂ ਮੋਸ਼ੇਹ ਇਸ ਬਿਵਸਥਾ ਦੀਆਂ ਸਾਰੀਆਂ ਗੱਲਾਂ ਨੂੰ ਪੁਸਤਕ ਵਿੱਚ ਲਿਖ ਚੁੱਕਿਆ,

25ਮੋਸ਼ੇਹ ਨੇ ਇਹ ਹੁਕਮ ਲੇਵੀਆਂ ਨੂੰ ਦਿੱਤਾ ਜਿਹੜੇ ਯਾਹਵੇਹ ਦੇ ਨੇਮ ਦੇ ਸੰਦੂਕ ਨੂੰ ਚੁੱਕਦੇ ਸਨ,

26“ਇਸ ਬਿਵਸਥਾ ਦੀ ਪੁਸਤਕ ਨੂੰ ਲੈ ਕੇ ਯਾਹਵੇਹ ਆਪਣੇ ਪਰਮੇਸ਼ਵਰ ਦੇ ਨੇਮ ਦੇ ਸੰਦੂਕ ਦੇ ਕੋਲ ਰੱਖ ਦਿਓ। ਉੱਥੇ ਇਹ ਤੁਹਾਡੇ ਵਿਰੁੱਧ ਗਵਾਹ ਵਜੋਂ ਰਹੇਗਾ।

27ਕਿਉਂ ਜੋ ਮੈਂ ਤੁਹਾਡੇ ਢੀਠਪੁਣੇ ਅਤੇ ਤੁਹਾਡੀ ਆਕੜੀ ਧੌਣ ਨੂੰ ਜਾਣਦਾ ਹਾਂ। ਵੇਖੋ, ਅੱਜ ਤੱਕ ਜਦ ਕਿ ਮੈਂ ਜੀਉਂਦਾ ਅਤੇ ਤੁਹਾਡੇ ਨਾਲ ਹਾਂ, ਤੁਸੀਂ ਯਾਹਵੇਹ ਦੇ ਵਿਰੁੱਧ ਆਕੀ ਰਹੇ ਹੋ ਤਾਂ ਮੇਰੀ ਮੌਤ ਤੋਂ ਬਾਅਦ ਕਿੰਨਾਂ ਵੱਧ ਨਾ ਕਰੋਗੇ?

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.