ਬਿਵਸਥਾ 31

“ਇਸ ਬਿਵਸਥਾ ਦੀ ਪੁਸਤਕ ਨੂੰ ਲੈ ਕੇ ਯਾਹਵੇਹ ਆਪਣੇ ਪਰਮੇਸ਼ਵਰ ਦੇ ਨੇਮ ਦੇ ਸੰਦੂਕ ਦੇ ਕੋਲ ਰੱਖ ਦਿਓ। ਉੱਥੇ ਇਹ ਤੁਹਾਡੇ ਵਿਰੁੱਧ ਗਵਾਹ ਵਜੋਂ ਰਹੇਗਾ।

Deuteronomy 31:26 (UKJV) Take this book of the law, and put it in the side of the ark of the covenant of the LORD your God, that it may be there for a witness against you.

24ਜਦੋਂ ਮੋਸ਼ੇਹ ਇਸ ਬਿਵਸਥਾ ਦੀਆਂ ਸਾਰੀਆਂ ਗੱਲਾਂ ਨੂੰ ਪੁਸਤਕ ਵਿੱਚ ਲਿਖ ਚੁੱਕਿਆ,

25ਮੋਸ਼ੇਹ ਨੇ ਇਹ ਹੁਕਮ ਲੇਵੀਆਂ ਨੂੰ ਦਿੱਤਾ ਜਿਹੜੇ ਯਾਹਵੇਹ ਦੇ ਨੇਮ ਦੇ ਸੰਦੂਕ ਨੂੰ ਚੁੱਕਦੇ ਸਨ,

26“ਇਸ ਬਿਵਸਥਾ ਦੀ ਪੁਸਤਕ ਨੂੰ ਲੈ ਕੇ ਯਾਹਵੇਹ ਆਪਣੇ ਪਰਮੇਸ਼ਵਰ ਦੇ ਨੇਮ ਦੇ ਸੰਦੂਕ ਦੇ ਕੋਲ ਰੱਖ ਦਿਓ। ਉੱਥੇ ਇਹ ਤੁਹਾਡੇ ਵਿਰੁੱਧ ਗਵਾਹ ਵਜੋਂ ਰਹੇਗਾ।

27ਕਿਉਂ ਜੋ ਮੈਂ ਤੁਹਾਡੇ ਢੀਠਪੁਣੇ ਅਤੇ ਤੁਹਾਡੀ ਆਕੜੀ ਧੌਣ ਨੂੰ ਜਾਣਦਾ ਹਾਂ। ਵੇਖੋ, ਅੱਜ ਤੱਕ ਜਦ ਕਿ ਮੈਂ ਜੀਉਂਦਾ ਅਤੇ ਤੁਹਾਡੇ ਨਾਲ ਹਾਂ, ਤੁਸੀਂ ਯਾਹਵੇਹ ਦੇ ਵਿਰੁੱਧ ਆਕੀ ਰਹੇ ਹੋ ਤਾਂ ਮੇਰੀ ਮੌਤ ਤੋਂ ਬਾਅਦ ਕਿੰਨਾਂ ਵੱਧ ਨਾ ਕਰੋਗੇ?

28ਤੁਸੀਂ ਆਪਣੇ ਗੋਤਾਂ ਦੇ ਸਾਰੇ ਬਜ਼ੁਰਗਾਂ ਅਤੇ ਆਪਣੇ ਸਾਰੇ ਅਧਿਕਾਰੀਆਂ ਨੂੰ ਮੇਰੇ ਅੱਗੇ ਇਕੱਠਾ ਕਰੋ ਤਾਂ ਜੋ ਮੈਂ ਇਹ ਗੱਲਾਂ ਉਹਨਾਂ ਦੇ ਕੰਨਾਂ ਵਿੱਚ ਬੋਲਾਂ ਅਤੇ ਅਕਾਸ਼ ਅਤੇ ਧਰਤੀ ਨੂੰ ਉਹਨਾਂ ਦੇ ਵਿਰੁੱਧ ਗਵਾਹੀ ਦੇਣ ਲਈ ਬੁਲਾਵਾਂ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.