ਬਿਵਸਥਾ 31

ਕਿਉਂ ਜੋ ਮੈਂ ਤੁਹਾਡੇ ਢੀਠਪੁਣੇ ਅਤੇ ਤੁਹਾਡੀ ਆਕੜੀ ਧੌਣ ਨੂੰ ਜਾਣਦਾ ਹਾਂ। ਵੇਖੋ, ਅੱਜ ਤੱਕ ਜਦ ਕਿ ਮੈਂ ਜੀਉਂਦਾ ਅਤੇ ਤੁਹਾਡੇ ਨਾਲ ਹਾਂ, ਤੁਸੀਂ ਯਾਹਵੇਹ ਦੇ ਵਿਰੁੱਧ ਆਕੀ ਰਹੇ ਹੋ ਤਾਂ ਮੇਰੀ ਮੌਤ ਤੋਂ ਬਾਅਦ ਕਿੰਨਾਂ ਵੱਧ ਨਾ ਕਰੋਗੇ?

Deuteronomy 31:27 (UKJV) For I know your rebellion, and your stiff neck: behold, while I am yet alive with you this day, all of you have been rebellious against the LORD; and how much more after my death?

25ਮੋਸ਼ੇਹ ਨੇ ਇਹ ਹੁਕਮ ਲੇਵੀਆਂ ਨੂੰ ਦਿੱਤਾ ਜਿਹੜੇ ਯਾਹਵੇਹ ਦੇ ਨੇਮ ਦੇ ਸੰਦੂਕ ਨੂੰ ਚੁੱਕਦੇ ਸਨ,

26“ਇਸ ਬਿਵਸਥਾ ਦੀ ਪੁਸਤਕ ਨੂੰ ਲੈ ਕੇ ਯਾਹਵੇਹ ਆਪਣੇ ਪਰਮੇਸ਼ਵਰ ਦੇ ਨੇਮ ਦੇ ਸੰਦੂਕ ਦੇ ਕੋਲ ਰੱਖ ਦਿਓ। ਉੱਥੇ ਇਹ ਤੁਹਾਡੇ ਵਿਰੁੱਧ ਗਵਾਹ ਵਜੋਂ ਰਹੇਗਾ।

27ਕਿਉਂ ਜੋ ਮੈਂ ਤੁਹਾਡੇ ਢੀਠਪੁਣੇ ਅਤੇ ਤੁਹਾਡੀ ਆਕੜੀ ਧੌਣ ਨੂੰ ਜਾਣਦਾ ਹਾਂ। ਵੇਖੋ, ਅੱਜ ਤੱਕ ਜਦ ਕਿ ਮੈਂ ਜੀਉਂਦਾ ਅਤੇ ਤੁਹਾਡੇ ਨਾਲ ਹਾਂ, ਤੁਸੀਂ ਯਾਹਵੇਹ ਦੇ ਵਿਰੁੱਧ ਆਕੀ ਰਹੇ ਹੋ ਤਾਂ ਮੇਰੀ ਮੌਤ ਤੋਂ ਬਾਅਦ ਕਿੰਨਾਂ ਵੱਧ ਨਾ ਕਰੋਗੇ?

28ਤੁਸੀਂ ਆਪਣੇ ਗੋਤਾਂ ਦੇ ਸਾਰੇ ਬਜ਼ੁਰਗਾਂ ਅਤੇ ਆਪਣੇ ਸਾਰੇ ਅਧਿਕਾਰੀਆਂ ਨੂੰ ਮੇਰੇ ਅੱਗੇ ਇਕੱਠਾ ਕਰੋ ਤਾਂ ਜੋ ਮੈਂ ਇਹ ਗੱਲਾਂ ਉਹਨਾਂ ਦੇ ਕੰਨਾਂ ਵਿੱਚ ਬੋਲਾਂ ਅਤੇ ਅਕਾਸ਼ ਅਤੇ ਧਰਤੀ ਨੂੰ ਉਹਨਾਂ ਦੇ ਵਿਰੁੱਧ ਗਵਾਹੀ ਦੇਣ ਲਈ ਬੁਲਾਵਾਂ।

29ਕਿਉਂ ਜੋ ਮੈਂ ਜਾਣਦਾ ਹਾਂ ਕਿ ਮੇਰੇ ਮਰਨ ਤੋਂ ਬਾਅਦ ਤੁਸੀਂ ਨਿਸ਼ਚਤ ਤੌਰ ਤੇ ਭ੍ਰਿਸ਼ਟ ਹੋ ਜਾਓਗੇ ਅਤੇ ਉਸ ਰਾਹ ਤੋਂ ਮੁੜ ਜਾਓਗੇ ਜਿਸਦਾ ਮੈਂ ਤੁਹਾਨੂੰ ਹੁਕਮ ਦਿੱਤਾ ਹੈ। ਆਉਣ ਵਾਲੇ ਦਿਨਾਂ ਵਿੱਚ, ਤੁਹਾਡੇ ਉੱਤੇ ਬਿਪਤਾ ਆਵੇਗੀ ਕਿਉਂਕਿ ਤੁਸੀਂ ਯਾਹਵੇਹ ਦੀ ਨਿਗਾਹ ਵਿੱਚ ਬੁਰਾਈ ਕਰੋਗੇ ਅਤੇ ਤੁਸੀਂ ਆਪਣੇ ਹੱਥਾਂ ਦੇ ਕੰਮਾਂ ਨਾਲ ਉਸਨੂੰ ਕ੍ਰੋਧਵਾਨ ਕਰੋਗੇ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.