28ਤੁਸੀਂ ਆਪਣੇ ਗੋਤਾਂ ਦੇ ਸਾਰੇ ਬਜ਼ੁਰਗਾਂ ਅਤੇ ਆਪਣੇ ਸਾਰੇ ਅਧਿਕਾਰੀਆਂ ਨੂੰ ਮੇਰੇ ਅੱਗੇ ਇਕੱਠਾ ਕਰੋ ਤਾਂ ਜੋ ਮੈਂ ਇਹ ਗੱਲਾਂ ਉਹਨਾਂ ਦੇ ਕੰਨਾਂ ਵਿੱਚ ਬੋਲਾਂ ਅਤੇ ਅਕਾਸ਼ ਅਤੇ ਧਰਤੀ ਨੂੰ ਉਹਨਾਂ ਦੇ ਵਿਰੁੱਧ ਗਵਾਹੀ ਦੇਣ ਲਈ ਬੁਲਾਵਾਂ।
29ਕਿਉਂ ਜੋ ਮੈਂ ਜਾਣਦਾ ਹਾਂ ਕਿ ਮੇਰੇ ਮਰਨ ਤੋਂ ਬਾਅਦ ਤੁਸੀਂ ਨਿਸ਼ਚਤ ਤੌਰ ਤੇ ਭ੍ਰਿਸ਼ਟ ਹੋ ਜਾਓਗੇ ਅਤੇ ਉਸ ਰਾਹ ਤੋਂ ਮੁੜ ਜਾਓਗੇ ਜਿਸਦਾ ਮੈਂ ਤੁਹਾਨੂੰ ਹੁਕਮ ਦਿੱਤਾ ਹੈ। ਆਉਣ ਵਾਲੇ ਦਿਨਾਂ ਵਿੱਚ, ਤੁਹਾਡੇ ਉੱਤੇ ਬਿਪਤਾ ਆਵੇਗੀ ਕਿਉਂਕਿ ਤੁਸੀਂ ਯਾਹਵੇਹ ਦੀ ਨਿਗਾਹ ਵਿੱਚ ਬੁਰਾਈ ਕਰੋਗੇ ਅਤੇ ਤੁਸੀਂ ਆਪਣੇ ਹੱਥਾਂ ਦੇ ਕੰਮਾਂ ਨਾਲ ਉਸਨੂੰ ਕ੍ਰੋਧਵਾਨ ਕਰੋਗੇ।”
30ਤਦ ਮੋਸ਼ੇਹ ਨੇ ਇਸਰਾਏਲ ਦੀ ਸਾਰੀ ਸਭਾ ਦੇ ਕੰਨਾਂ ਵਿੱਚ ਇਸ ਗੀਤ ਦੀਆਂ ਤੁਕਾਂ ਸ਼ੁਰੂ ਤੋਂ ਅੰਤ ਤੱਕ ਪਾਈਆਂ।