ਬਿਵਸਥਾ 31

ਅਤੇ ਯਾਹਵੇਹ ਉਹਨਾਂ ਨਾਲ ਉਹੀ ਕਰੇਗਾ ਜਿਵੇਂ ਉਸਨੇ ਅਮੋਰੀਆਂ ਦੇ ਰਾਜਿਆਂ ਸੀਹੋਨ ਅਤੇ ਓਗ ਨਾਲ ਕੀਤਾ ਸੀ, ਜਿਨ੍ਹਾਂ ਨੂੰ ਉਸਨੇ ਉਹਨਾਂ ਦੀ ਧਰਤੀ ਸਮੇਤ ਤਬਾਹ ਕਰ ਦਿੱਤਾ ਸੀ।

Deuteronomy 31:4 (UKJV) And the LORD shall do unto them as he did to Sihon and to Og, kings of the Amorites, and unto the land of them, whom he destroyed.

2“ਹੁਣ ਮੈਂ ਇੱਕ ਸੌ ਵੀਹ ਸਾਲਾਂ ਦਾ ਹੋ ਗਿਆ ਹਾਂ ਅਤੇ ਮੈਂ ਹੁਣ ਤੁਹਾਡੀ ਅਗਵਾਈ ਕਰਨ ਦੇ ਯੋਗ ਨਹੀਂ ਹਾਂ। ਯਾਹਵੇਹ ਨੇ ਮੈਨੂੰ ਕਿਹਾ ਹੈ, ‘ਤੂੰ ਯਰਦਨ ਪਾਰ ਨਹੀਂ ਕਰੇਂਗਾ।’

3ਯਾਹਵੇਹ ਤੁਹਾਡਾ ਪਰਮੇਸ਼ਵਰ ਆਪ ਤੁਹਾਡੇ ਅੱਗੇ-ਅੱਗੇ ਜਾਵੇਗਾ। ਉਹ ਤੁਹਾਡੇ ਸਾਹਮਣੇ ਇਨ੍ਹਾਂ ਕੌਮਾਂ ਨੂੰ ਤਬਾਹ ਕਰ ਦੇਵੇਗਾ ਅਤੇ ਤੁਸੀਂ ਉਹਨਾਂ ਦੀ ਧਰਤੀ ਉੱਤੇ ਕਬਜ਼ਾ ਕਰ ਲਵੋਂਗੇ। ਯੇਹੋਸ਼ੁਆ ਵੀ ਤੁਹਾਡੇ ਅੱਗੇ-ਅੱਗੇ ਪਾਰ ਜਾਵੇਗਾ, ਜਿਵੇਂ ਕਿ ਯਾਹਵੇਹ ਨੇ ਕਿਹਾ ਹੈ।

4ਅਤੇ ਯਾਹਵੇਹ ਉਹਨਾਂ ਨਾਲ ਉਹੀ ਕਰੇਗਾ ਜਿਵੇਂ ਉਸਨੇ ਅਮੋਰੀਆਂ ਦੇ ਰਾਜਿਆਂ ਸੀਹੋਨ ਅਤੇ ਓਗ ਨਾਲ ਕੀਤਾ ਸੀ, ਜਿਨ੍ਹਾਂ ਨੂੰ ਉਸਨੇ ਉਹਨਾਂ ਦੀ ਧਰਤੀ ਸਮੇਤ ਤਬਾਹ ਕਰ ਦਿੱਤਾ ਸੀ।

5ਯਾਹਵੇਹ ਉਹਨਾਂ ਨੂੰ ਤੁਹਾਡੇ ਹਵਾਲੇ ਕਰ ਦੇਵੇਗਾ ਅਤੇ ਤੁਸੀਂ ਉਹਨਾਂ ਨਾਲ ਉਸ ਹੁਕਮ ਅਨੁਸਾਰ ਕਰਨਾ, ਜਿਹੜਾ ਮੈਂ ਤੁਹਾਨੂੰ ਦਿੱਤਾ ਸੀ।

6ਤਕੜੇ ਹੋਵੋ ਅਤੇ ਹੌਸਲਾ ਰੱਖੋ। ਉਹਨਾਂ ਤੋਂ ਨਾ ਡਰੋ ਅਤੇ ਨਾ ਹੀ ਕੰਬੋ ਕਿਉਂ ਜੋ ਯਾਹਵੇਹ ਤੁਹਾਡਾ ਪਰਮੇਸ਼ਵਰ ਤੁਹਾਡੇ ਨਾਲ-ਨਾਲ ਜਾਂਦਾ ਹੈ, ਉਹ ਨਾ ਕਦੇ ਤੁਹਾਨੂੰ ਛੱਡੇਗਾ ਅਤੇ ਨਾ ਹੀ ਤੁਹਾਨੂੰ ਤਿਆਗੇਗਾ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.