4ਅਤੇ ਯਾਹਵੇਹ ਉਹਨਾਂ ਨਾਲ ਉਹੀ ਕਰੇਗਾ ਜਿਵੇਂ ਉਸਨੇ ਅਮੋਰੀਆਂ ਦੇ ਰਾਜਿਆਂ ਸੀਹੋਨ ਅਤੇ ਓਗ ਨਾਲ ਕੀਤਾ ਸੀ, ਜਿਨ੍ਹਾਂ ਨੂੰ ਉਸਨੇ ਉਹਨਾਂ ਦੀ ਧਰਤੀ ਸਮੇਤ ਤਬਾਹ ਕਰ ਦਿੱਤਾ ਸੀ।
5ਯਾਹਵੇਹ ਉਹਨਾਂ ਨੂੰ ਤੁਹਾਡੇ ਹਵਾਲੇ ਕਰ ਦੇਵੇਗਾ ਅਤੇ ਤੁਸੀਂ ਉਹਨਾਂ ਨਾਲ ਉਸ ਹੁਕਮ ਅਨੁਸਾਰ ਕਰਨਾ, ਜਿਹੜਾ ਮੈਂ ਤੁਹਾਨੂੰ ਦਿੱਤਾ ਸੀ।
6ਤਕੜੇ ਹੋਵੋ ਅਤੇ ਹੌਸਲਾ ਰੱਖੋ। ਉਹਨਾਂ ਤੋਂ ਨਾ ਡਰੋ ਅਤੇ ਨਾ ਹੀ ਕੰਬੋ ਕਿਉਂ ਜੋ ਯਾਹਵੇਹ ਤੁਹਾਡਾ ਪਰਮੇਸ਼ਵਰ ਤੁਹਾਡੇ ਨਾਲ-ਨਾਲ ਜਾਂਦਾ ਹੈ, ਉਹ ਨਾ ਕਦੇ ਤੁਹਾਨੂੰ ਛੱਡੇਗਾ ਅਤੇ ਨਾ ਹੀ ਤੁਹਾਨੂੰ ਤਿਆਗੇਗਾ।”
7ਤਦ ਮੋਸ਼ੇਹ ਨੇ ਯੇਹੋਸ਼ੁਆ ਨੂੰ ਸੱਦ ਕੇ ਸਾਰੇ ਇਸਰਾਏਲ ਦੇ ਸਾਹਮਣੇ ਉਸ ਨੂੰ ਕਿਹਾ, “ਤਕੜਾ ਹੋ ਅਤੇ ਹੌਂਸਲਾ ਰੱਖ ਕਿਉਂ ਜੋ ਤੂੰ ਇਨ੍ਹਾਂ ਲੋਕਾਂ ਦੇ ਨਾਲ ਉਸ ਦੇਸ਼ ਵਿੱਚ ਜਾਵੇਂਗਾ, ਜਿਸ ਨੂੰ ਦੇਣ ਦੀ ਯਾਹਵੇਹ ਨੇ ਉਹਨਾਂ ਦੇ ਪੁਰਖਿਆਂ ਨਾਲ ਸਹੁੰ ਖਾਧੀ ਸੀ ਅਤੇ ਤੂੰ ਇਨ੍ਹਾਂ ਨੂੰ ਉਸ ਦੇਸ਼ ਦਾ ਅਧਿਕਾਰੀ ਬਣਾਵੇਂਗਾ।
8ਯਾਹਵੇਹ ਆਪ ਤੁਹਾਡੇ ਅੱਗੇ-ਅੱਗੇ ਜਾਂਦਾ ਹੈ ਅਤੇ ਉਹ ਤੇਰੇ ਨਾਲ ਹੋਵੇਗਾ। ਉਹ ਨਾ ਤੈਨੂੰ ਕਦੇ ਛੱਡੇਗਾ ਅਤੇ ਨਾ ਹੀ ਕਦੇ ਤਿਆਗੇਗਾ। ਇਸ ਲਈ ਨਾ ਡਰ ਅਤੇ ਨਾ ਘਬਰਾ।”