ਬਿਵਸਥਾ 31

ਤਦ ਮੋਸ਼ੇਹ ਨੇ ਯੇਹੋਸ਼ੁਆ ਨੂੰ ਸੱਦ ਕੇ ਸਾਰੇ ਇਸਰਾਏਲ ਦੇ ਸਾਹਮਣੇ ਉਸ ਨੂੰ ਕਿਹਾ, “ਤਕੜਾ ਹੋ ਅਤੇ ਹੌਂਸਲਾ ਰੱਖ ਕਿਉਂ ਜੋ ਤੂੰ ਇਨ੍ਹਾਂ ਲੋਕਾਂ ਦੇ ਨਾਲ ਉਸ ਦੇਸ਼ ਵਿੱਚ ਜਾਵੇਂਗਾ, ਜਿਸ ਨੂੰ ਦੇਣ ਦੀ ਯਾਹਵੇਹ ਨੇ ਉਹਨਾਂ ਦੇ ਪੁਰਖਿਆਂ ਨਾਲ ਸਹੁੰ ਖਾਧੀ ਸੀ ਅਤੇ ਤੂੰ ਇਨ੍ਹਾਂ ਨੂੰ ਉਸ ਦੇਸ਼ ਦਾ ਅਧਿਕਾਰੀ ਬਣਾਵੇਂਗਾ।

Deuteronomy 31:7 (UKJV) And Moses called unto Joshua, and said unto him in the sight of all Israel, Be strong and of a good courage: for you must go with this people unto the land which the LORD has sworn unto their fathers to give them; and you shall cause them to inherit it.

5ਯਾਹਵੇਹ ਉਹਨਾਂ ਨੂੰ ਤੁਹਾਡੇ ਹਵਾਲੇ ਕਰ ਦੇਵੇਗਾ ਅਤੇ ਤੁਸੀਂ ਉਹਨਾਂ ਨਾਲ ਉਸ ਹੁਕਮ ਅਨੁਸਾਰ ਕਰਨਾ, ਜਿਹੜਾ ਮੈਂ ਤੁਹਾਨੂੰ ਦਿੱਤਾ ਸੀ।

6ਤਕੜੇ ਹੋਵੋ ਅਤੇ ਹੌਸਲਾ ਰੱਖੋ। ਉਹਨਾਂ ਤੋਂ ਨਾ ਡਰੋ ਅਤੇ ਨਾ ਹੀ ਕੰਬੋ ਕਿਉਂ ਜੋ ਯਾਹਵੇਹ ਤੁਹਾਡਾ ਪਰਮੇਸ਼ਵਰ ਤੁਹਾਡੇ ਨਾਲ-ਨਾਲ ਜਾਂਦਾ ਹੈ, ਉਹ ਨਾ ਕਦੇ ਤੁਹਾਨੂੰ ਛੱਡੇਗਾ ਅਤੇ ਨਾ ਹੀ ਤੁਹਾਨੂੰ ਤਿਆਗੇਗਾ।”

7ਤਦ ਮੋਸ਼ੇਹ ਨੇ ਯੇਹੋਸ਼ੁਆ ਨੂੰ ਸੱਦ ਕੇ ਸਾਰੇ ਇਸਰਾਏਲ ਦੇ ਸਾਹਮਣੇ ਉਸ ਨੂੰ ਕਿਹਾ, “ਤਕੜਾ ਹੋ ਅਤੇ ਹੌਂਸਲਾ ਰੱਖ ਕਿਉਂ ਜੋ ਤੂੰ ਇਨ੍ਹਾਂ ਲੋਕਾਂ ਦੇ ਨਾਲ ਉਸ ਦੇਸ਼ ਵਿੱਚ ਜਾਵੇਂਗਾ, ਜਿਸ ਨੂੰ ਦੇਣ ਦੀ ਯਾਹਵੇਹ ਨੇ ਉਹਨਾਂ ਦੇ ਪੁਰਖਿਆਂ ਨਾਲ ਸਹੁੰ ਖਾਧੀ ਸੀ ਅਤੇ ਤੂੰ ਇਨ੍ਹਾਂ ਨੂੰ ਉਸ ਦੇਸ਼ ਦਾ ਅਧਿਕਾਰੀ ਬਣਾਵੇਂਗਾ।

8ਯਾਹਵੇਹ ਆਪ ਤੁਹਾਡੇ ਅੱਗੇ-ਅੱਗੇ ਜਾਂਦਾ ਹੈ ਅਤੇ ਉਹ ਤੇਰੇ ਨਾਲ ਹੋਵੇਗਾ। ਉਹ ਨਾ ਤੈਨੂੰ ਕਦੇ ਛੱਡੇਗਾ ਅਤੇ ਨਾ ਹੀ ਕਦੇ ਤਿਆਗੇਗਾ। ਇਸ ਲਈ ਨਾ ਡਰ ਅਤੇ ਨਾ ਘਬਰਾ।”

9ਇਸ ਲਈ ਮੋਸ਼ੇਹ ਨੇ ਇਹ ਬਿਵਸਥਾ ਲਿਖ ਕੇ ਲੇਵੀ ਜਾਜਕਾਂ ਨੂੰ ਜਿਹੜੇ ਯਾਹਵੇਹ ਦੇ ਨੇਮ ਦੇ ਸੰਦੂਕ ਨੂੰ ਚੁੱਕਦੇ ਸਨ, ਅਤੇ ਇਸਰਾਏਲ ਦੇ ਸਾਰੇ ਬਜ਼ੁਰਗਾਂ ਨੂੰ ਸੌਂਪ ਦਿੱਤੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.