6ਤਕੜੇ ਹੋਵੋ ਅਤੇ ਹੌਸਲਾ ਰੱਖੋ। ਉਹਨਾਂ ਤੋਂ ਨਾ ਡਰੋ ਅਤੇ ਨਾ ਹੀ ਕੰਬੋ ਕਿਉਂ ਜੋ ਯਾਹਵੇਹ ਤੁਹਾਡਾ ਪਰਮੇਸ਼ਵਰ ਤੁਹਾਡੇ ਨਾਲ-ਨਾਲ ਜਾਂਦਾ ਹੈ, ਉਹ ਨਾ ਕਦੇ ਤੁਹਾਨੂੰ ਛੱਡੇਗਾ ਅਤੇ ਨਾ ਹੀ ਤੁਹਾਨੂੰ ਤਿਆਗੇਗਾ।”
7ਤਦ ਮੋਸ਼ੇਹ ਨੇ ਯੇਹੋਸ਼ੁਆ ਨੂੰ ਸੱਦ ਕੇ ਸਾਰੇ ਇਸਰਾਏਲ ਦੇ ਸਾਹਮਣੇ ਉਸ ਨੂੰ ਕਿਹਾ, “ਤਕੜਾ ਹੋ ਅਤੇ ਹੌਂਸਲਾ ਰੱਖ ਕਿਉਂ ਜੋ ਤੂੰ ਇਨ੍ਹਾਂ ਲੋਕਾਂ ਦੇ ਨਾਲ ਉਸ ਦੇਸ਼ ਵਿੱਚ ਜਾਵੇਂਗਾ, ਜਿਸ ਨੂੰ ਦੇਣ ਦੀ ਯਾਹਵੇਹ ਨੇ ਉਹਨਾਂ ਦੇ ਪੁਰਖਿਆਂ ਨਾਲ ਸਹੁੰ ਖਾਧੀ ਸੀ ਅਤੇ ਤੂੰ ਇਨ੍ਹਾਂ ਨੂੰ ਉਸ ਦੇਸ਼ ਦਾ ਅਧਿਕਾਰੀ ਬਣਾਵੇਂਗਾ।
8ਯਾਹਵੇਹ ਆਪ ਤੁਹਾਡੇ ਅੱਗੇ-ਅੱਗੇ ਜਾਂਦਾ ਹੈ ਅਤੇ ਉਹ ਤੇਰੇ ਨਾਲ ਹੋਵੇਗਾ। ਉਹ ਨਾ ਤੈਨੂੰ ਕਦੇ ਛੱਡੇਗਾ ਅਤੇ ਨਾ ਹੀ ਕਦੇ ਤਿਆਗੇਗਾ। ਇਸ ਲਈ ਨਾ ਡਰ ਅਤੇ ਨਾ ਘਬਰਾ।”
9ਇਸ ਲਈ ਮੋਸ਼ੇਹ ਨੇ ਇਹ ਬਿਵਸਥਾ ਲਿਖ ਕੇ ਲੇਵੀ ਜਾਜਕਾਂ ਨੂੰ ਜਿਹੜੇ ਯਾਹਵੇਹ ਦੇ ਨੇਮ ਦੇ ਸੰਦੂਕ ਨੂੰ ਚੁੱਕਦੇ ਸਨ, ਅਤੇ ਇਸਰਾਏਲ ਦੇ ਸਾਰੇ ਬਜ਼ੁਰਗਾਂ ਨੂੰ ਸੌਂਪ ਦਿੱਤੀ।
10ਤਦ ਮੋਸ਼ੇਹ ਨੇ ਉਹਨਾਂ ਨੂੰ ਹੁਕਮ ਦਿੱਤਾ, “ਹਰੇਕ ਸੱਤ ਸਾਲਾਂ ਦੇ ਅੰਤ ਵਿੱਚ, ਤੰਬੂਆਂ ਦੇ ਤਿਉਹਾਰ ਦੇ ਦੌਰਾਨ, ਕਰਜ਼ੇ ਮਾਫ ਕਰਨ ਦੇ ਸਾਲ ਵਿੱਚ,