ਬਿਵਸਥਾ 31

ਇਸ ਲਈ ਮੋਸ਼ੇਹ ਨੇ ਇਹ ਬਿਵਸਥਾ ਲਿਖ ਕੇ ਲੇਵੀ ਜਾਜਕਾਂ ਨੂੰ ਜਿਹੜੇ ਯਾਹਵੇਹ ਦੇ ਨੇਮ ਦੇ ਸੰਦੂਕ ਨੂੰ ਚੁੱਕਦੇ ਸਨ, ਅਤੇ ਇਸਰਾਏਲ ਦੇ ਸਾਰੇ ਬਜ਼ੁਰਗਾਂ ਨੂੰ ਸੌਂਪ ਦਿੱਤੀ।

Deuteronomy 31:9 (UKJV) And Moses wrote this law, and delivered it unto the priests the sons of Levi, which bare the ark of the covenant of the LORD, and unto all the elders of Israel.

7ਤਦ ਮੋਸ਼ੇਹ ਨੇ ਯੇਹੋਸ਼ੁਆ ਨੂੰ ਸੱਦ ਕੇ ਸਾਰੇ ਇਸਰਾਏਲ ਦੇ ਸਾਹਮਣੇ ਉਸ ਨੂੰ ਕਿਹਾ, “ਤਕੜਾ ਹੋ ਅਤੇ ਹੌਂਸਲਾ ਰੱਖ ਕਿਉਂ ਜੋ ਤੂੰ ਇਨ੍ਹਾਂ ਲੋਕਾਂ ਦੇ ਨਾਲ ਉਸ ਦੇਸ਼ ਵਿੱਚ ਜਾਵੇਂਗਾ, ਜਿਸ ਨੂੰ ਦੇਣ ਦੀ ਯਾਹਵੇਹ ਨੇ ਉਹਨਾਂ ਦੇ ਪੁਰਖਿਆਂ ਨਾਲ ਸਹੁੰ ਖਾਧੀ ਸੀ ਅਤੇ ਤੂੰ ਇਨ੍ਹਾਂ ਨੂੰ ਉਸ ਦੇਸ਼ ਦਾ ਅਧਿਕਾਰੀ ਬਣਾਵੇਂਗਾ।

8ਯਾਹਵੇਹ ਆਪ ਤੁਹਾਡੇ ਅੱਗੇ-ਅੱਗੇ ਜਾਂਦਾ ਹੈ ਅਤੇ ਉਹ ਤੇਰੇ ਨਾਲ ਹੋਵੇਗਾ। ਉਹ ਨਾ ਤੈਨੂੰ ਕਦੇ ਛੱਡੇਗਾ ਅਤੇ ਨਾ ਹੀ ਕਦੇ ਤਿਆਗੇਗਾ। ਇਸ ਲਈ ਨਾ ਡਰ ਅਤੇ ਨਾ ਘਬਰਾ।”

9ਇਸ ਲਈ ਮੋਸ਼ੇਹ ਨੇ ਇਹ ਬਿਵਸਥਾ ਲਿਖ ਕੇ ਲੇਵੀ ਜਾਜਕਾਂ ਨੂੰ ਜਿਹੜੇ ਯਾਹਵੇਹ ਦੇ ਨੇਮ ਦੇ ਸੰਦੂਕ ਨੂੰ ਚੁੱਕਦੇ ਸਨ, ਅਤੇ ਇਸਰਾਏਲ ਦੇ ਸਾਰੇ ਬਜ਼ੁਰਗਾਂ ਨੂੰ ਸੌਂਪ ਦਿੱਤੀ।

10ਤਦ ਮੋਸ਼ੇਹ ਨੇ ਉਹਨਾਂ ਨੂੰ ਹੁਕਮ ਦਿੱਤਾ, “ਹਰੇਕ ਸੱਤ ਸਾਲਾਂ ਦੇ ਅੰਤ ਵਿੱਚ, ਤੰਬੂਆਂ ਦੇ ਤਿਉਹਾਰ ਦੇ ਦੌਰਾਨ, ਕਰਜ਼ੇ ਮਾਫ ਕਰਨ ਦੇ ਸਾਲ ਵਿੱਚ,

11ਜਦੋਂ ਸਾਰੇ ਇਸਰਾਏਲੀ ਯਾਹਵੇਹ ਤੁਹਾਡੇ ਪਰਮੇਸ਼ਵਰ ਦੇ ਸਾਹਮਣੇ ਪੇਸ਼ ਹੋਣ ਲਈ ਆਉਣ, ਜਿੱਥੇ ਉਹ ਚੁਣੇਗਾ, ਤਦ ਤੁਸੀਂ ਸਾਰੇ ਇਸਰਾਏਲ ਦੇ ਸੁਣਦਿਆਂ ਉਹਨਾਂ ਦੇ ਅੱਗੇ ਇਸ ਬਿਵਸਥਾ ਨੂੰ ਪੜ੍ਹ ਦੇ ਸੁਣਾਓ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.