16ਉਹਨਾਂ ਨੇ ਪਰਾਏ ਦੇਵਤਿਆਂ ਨੂੰ ਮੰਨਣ ਨਾਲ ਉਸ ਨੂੰ ਈਰਖਾਲੂ ਬਣਾਇਆ ਅਤੇ ਆਪਣੀਆਂ ਘਿਣਾਉਣੀਆਂ ਮੂਰਤੀਆਂ ਨਾਲ ਉਸ ਨੂੰ ਕ੍ਰੋਧਿਤ ਕੀਤਾ।
17ਉਹਨਾਂ ਨੇ ਝੂਠੇ ਦੇਵਤਿਆਂ ਨੂੰ ਬਲੀਆਂ ਚੜ੍ਹਾਈਆਂ, ਜਿਹੜੇ ਪਰਮੇਸ਼ਵਰ ਨਹੀਂ ਸਨ, ਉਹ ਦੇਵਤੇ ਜਿਨ੍ਹਾਂ ਨੂੰ ਉਹ ਨਹੀਂ ਜਾਣਦੇ ਸਨ, ਨਵੇਂ-ਨਵੇਂ ਦੇਵਤੇ ਜਿਹੜੇ ਹੁਣੇ ਹੀ ਨਿੱਕਲੇ ਸਨ, ਉਹ ਦੇਵਤੇ ਜਿਨ੍ਹਾਂ ਤੋਂ ਤੁਹਾਡੇ ਪੁਰਖੇ ਨਹੀਂ ਡਰਦੇ ਸਨ।
18ਤੁਸੀਂ ਚੱਟਾਨ ਨੂੰ ਛੱਡ ਦਿੱਤਾ, ਜਿਸ ਨੇ ਤੁਹਾਨੂੰ ਜਨਮ ਦਿੱਤਾ ਹੈ। ਤੁਸੀਂ ਉਸ ਪਰਮੇਸ਼ਵਰ ਨੂੰ ਭੁੱਲ ਗਏ ਜਿਸਨੇ ਤੁਹਾਨੂੰ ਜਨਮ ਦਿੱਤਾ।
19ਯਾਹਵੇਹ ਨੇ ਇਹ ਵੇਖਿਆ ਅਤੇ ਉਹਨਾਂ ਨੂੰ ਰੱਦ ਕਰ ਦਿੱਤਾ ਕਿਉਂਕਿ ਉਸਦੇ ਪੁੱਤਰ-ਧੀਆਂ ਨੇ ਉਸ ਨੂੰ ਉਕਸਾਇਆ।
20ਉਸ ਨੇ ਕਿਹਾ, “ਮੈਂ ਆਪਣਾ ਮੂੰਹ ਉਹਨਾਂ ਤੋਂ ਲੁਕਾ ਲਵਾਂਗਾ, ਅਤੇ ਦੇਖਾਂਗਾ ਕਿ ਉਹਨਾਂ ਦਾ ਅੰਤ ਕੀ ਹੋਵੇਗਾ। ਕਿਉਂਕਿ ਇਹ ਇੱਕ ਭ੍ਰਿਸ਼ਟ ਪੀੜ੍ਹੀ ਹੈ, ਇਹ ਉਹ ਪੁੱਤਰ ਹਨ ਜਿਨ੍ਹਾਂ ਵਿੱਚ ਵਫ਼ਾਦਾਰੀ ਨਹੀਂ ਹੈ।